
Skip to content

ਪੀਐਮ-ਕਿਸਾਨ ਯੋਜਨਾ ਦੀ 23ਵੀਂ ਕਿਸ਼ਤ 20 ਜੂਨ ਨੂੰ ਜਾਰੀ, 9.44 ਕਰੋੜ ਕਿਸਾਨਾਂ ਦੇ ਖਾਤਿਆਂ ’ਚ ਆਉਣਗੇ 18,880 ਕਰੋੜ ਰੁਪਏ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਜੂਨ ਨੂੰ ਪੀਐਮ-ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਜਾਰੀ ਕਰਨਗੇ। ਇਸ ਤਹਿਤ ਦੇਸ਼ ਭਰ ਦੇ 9.44 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 18,880 ਕਰੋੜ ਰੁਪਏ ਦੀ ਰਕਮ ਸਿੱਧੀ ਟਰਾਂਸਫਰ ਕੀਤੀ ਜਾਵੇਗੀ।
ਇਹ ਰਕਮ ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਵਿੱਚ ਆਯੋਜਿਤ ਸਮਾਗਮ ਦੌਰਾਨ ਜਾਰੀ ਕੀਤੀ ਜਾਵੇਗੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਪੱਛਮੀ ਬੰਗਾਲ ਦੇ 45.35 ਲੱਖ ਤੋਂ ਵੱਧ ਕਿਸਾਨਾਂ ਨੂੰ ਇਸ ਕਿਸ਼ਤ ਰਾਹੀਂ ਕਰੀਬ 907 ਕਰੋੜ ਰੁਪਏ ਮਿਲਣਗੇ।
ਉਨ੍ਹਾਂ ਕਿਹਾ ਕਿ 2019 ਵਿੱਚ ਯੋਜਨਾ ਦੀ ਸ਼ੁਰੂਆਤ ਤੋਂ ਬਾਅਦ ਦੇਸ਼ ਭਰ ਵਿੱਚ ਕਿਸਾਨਾਂ ਨੂੰ ਵੰਡ ਕੀਤੀ ਗਈ ਕੁੱਲ ਰਕਮ 4.46 ਲੱਖ ਕਰੋੜ ਰੁਪਏ ਤੋਂ ਪਾਰ ਹੋ ਜਾਵੇਗੀ, ਜਦਕਿ ਪੱਛਮੀ ਬੰਗਾਲ ਵਿੱਚ ਇਹ ਅੰਕੜਾ 15,055 ਕਰੋੜ ਰੁਪਏ ਤੋਂ ਵੱਧ ਹੋ ਜਾਵੇਗਾ। ਪੀਐਮ-ਕਿਸਾਨ ਯੋਜਨਾ ਤਹਿਤ ਯੋਗ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦੀ ਆਰਥਿਕ ਸਹਾਇਤਾ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ।
Related