ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਬਿਹਾਰ ਦੇ ਰਾਜਗੀਰ ਵਿੱਚ ਆਯੋਜਿਤ ਪੁਰਸ਼ ਹਾਕੀ ਏਸ਼ੀਆ ਕੱਪ 2025 ਜਿੱਤਣ ਲਈ ਭਾਰਤੀ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਕਿਹਾ ਕਿ ਇਹ ਭਾਰਤੀ ਹਾਕੀ ਅਤੇ ਭਾਰਤੀ ਖੇਡਾਂ ਲਈ ਮਾਣ ਵਾਲਾ ਪਲ ਹੈ।ਪ੍ਰਧਾਨ ਮੰਤਰੀ ਮੋਦੀ ਨੇ ‘X’ ‘ਤੇ ਲਿਖਿਆ, “ਬਿਹਾਰ ਦੇ ਰਾਜਗੀਰ ਵਿਚ ਹੋਏ ਏਸ਼ੀਆ ਕੱਪ 2025 ਵਿਚ ਸ਼ਾਨਦਾਰ ਜਿੱਤ ਲਈ ਸਾਡੀ ਪੁਰਸ਼ ਹਾਕੀ ਟੀਮ ਨੂੰ ਵਧਾਈਆਂ। ਇਹ ਜਿੱਤ ਹੋਰ ਵੀ ਖਾਸ ਹੈ ਕਿਉਂਕਿ ਉਨ੍ਹਾਂ ਨੇ ਮੌਜੂਦਾ ਚੈਂਪੀਅਨ ਦੱਖਣੀ ਕੋਰੀਆ ਨੂੰ ਹਰਾਇਆ!”ਮੋਦੀ ਨੇ ਰਾਜ ਸਰਕਾਰ ਅਤੇ ਬਿਹਾਰ ਦੇ ਲੋਕਾਂ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਯਤਨਾਂ ਨੇ ਇਹ ਯਕੀਨੀ ਬਣਾਇਆ ਕਿ ਰਾਜਗੀਰ ਵਿੱਚ ਇੱਕ ਮਹਾਨ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਕਿਹਾ, “ਇਹ ਭਾਰਤੀ ਹਾਕੀ ਅਤੇ ਭਾਰਤੀ ਖੇਡਾਂ ਲਈ ਮਾਣ ਵਾਲਾ ਪਲ ਹੈ। ਸਾਡੇ ਖਿਡਾਰੀ ਨਵੀਆਂ ਉਚਾਈਆਂ ਨੂੰ ਛੂਹਦੇ ਰਹਿਣ ਅਤੇ ਦੇਸ਼ ਦਾ ਨਾਂ ਰੋਸ਼ਨ ਕਰਨ।ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਵੀ ਜੇਤੂ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ‘X’ ‘ਤੇ ਲਿਖਿਆ, “ਸ਼ਾਨਦਾਰ ਪ੍ਰਦਰਸ਼ਨ! ਬਿਹਾਰ ਦੇ ਰਾਜਗੀਰ ਵਿੱਚ ਹੋਏ ਏਸ਼ੀਆ ਕੱਪ ਹਾਕੀ ਦੇ ਫ਼ਾਈਨਲ ਵਿੱਚ ਕੋਰੀਆ ਨੂੰ 4-1 ਨਾਲ ਹਰਾ ਕੇ ਚੈਂਪੀਅਨ ਦਾ ਖ਼ਿਤਾਬ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਹਾਰਦਿਕ ਵਧਾਈਆਂ।” ਤੁਸੀਂ ਸਾਰਿਆਂ ਨੇ ਏਸ਼ੀਆ ਕੱਪ ਦੌਰਾਨ ਸ਼ਾਨਦਾਰ ਖੇਡ ਭਾਵਨਾ ਦੀ ਇੱਕ ਮਿਸਾਲ ਕਾਇਮ ਕੀਤੀ ਹੈ; ਸਾਰਿਆਂ ਨੂੰ ਹਾਰਦਿਕ ਵਧਾਈਆਂ।”