ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੁੱਲਾਂਪੁਰ, ਨਿਊ ਚੰਡੀਗੜ੍ਹ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਦਾ ਉਦਘਾਟਨ ਕੀਤਾ। ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਸੀਐਮ ਭਗਵੰਤ ਮਾਨ ਹਾਜ਼ਰ ਸਨ। ਇਸ ਮੌਕੇ ਪੰਜਾਬ ਕੈਬਨਿਟ ਦੇ ਸਾਰੇ ਮੰਤਰੀ ਵੀ ਸ਼ਾਮਲ ਹੋਏ। ਪੀਐਮ ਮੋਦੀ ਹਵਾਈ ਸੈਨਾ ਦੇ ਹੈਲੀਕਾਪਟਰ ਵਿੱਚ ਮੁੱਲਾਂਪੁਰ ਪਹੁੰਚੇ। ਦੋ ਹੋਰ ਹੈਲੀਕਾਪਟਰਾਂ ਵਿੱਚ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਵੀ ਮੌਜੂਦ ਸਨ।

    ਇਸ ਤੋਂ ਪਹਿਲਾਂ ਅੱਜ ਉਨ੍ਹਾਂ ਨੇ ਹਰਿਆਣਾ ਵਿੱਚ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕੀਤਾ।ਦੱਸ ਦੇਈਏ ਕਿ ਫਿਰੋਜ਼ਪੁਰ ‘ਚ ਸੁਰੱਖਿਆ ਦੀ ਢਿੱਲ ਤੋਂ ਬਾਅਦ ਅੱਜ ਪਹਿਲੀ ਵਾਰ ਪੀਐਮ ਮੋਦੀ ਪੰਜਾਬ ਦੇ ਦੌਰੇ ‘ਤੇ ਆਏ ਹਨ। ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਖ਼ਤ ਪ੍ਰਬੰਧ ਕੀਤੇ ਗਏ ਹਨ।ਹੋਮੀ ਭਾਭਾ ਹਸਪਤਾਲ ਤੋਂ 2 ਕਿਲੋਮੀਟਰ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਖੇਤਰ ਵਿੱਚ ਧਾਰਾ 144 ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਕਿਸੇ ਵੀ ਬਾਹਰੀ ਵਿਅਕਤੀ ਨੂੰ ਵੈਲੀਡ ਪਾਸ ਤੋਂ ਬਿਨਾਂ ਹਸਪਤਾਲ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਸੀ ।