ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਦੁਪਹਿਰ 2 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਮੰਤਰੀ ਮੰਡਲ ਨੂੰ ਭੰਗ ਕਰਨ ਦੀ ਵੀ ਸਿਫਾਰਿਸ਼ ਕੀਤੀ। ਮੋਦੀ ਕੈਬਨਿਟ ਦੀ ਆਖਰੀ ਬੈਠਕ ਸਵੇਰੇ 11.30 ਵਜੇ ਹੋਈ। ਇਸ ਵਿਚ ਸਰਕਾਰ ਨੇ ਤੀਜੀ ਵਾਰ ਜਿੱਤ ਲਈ ਧੰਨਵਾਦ ਮਤਾ ਪਾਸ ਕੀਤਾ।
ਮੀਟਿੰਗ ਵਿੱਚ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫ਼ਾਰਸ਼ ਕੀਤੀ ਗਈ। ਇਸ ਤੋਂ ਬਾਅਦ ਮੋਦੀ ਨੇ ਰਾਸ਼ਟਰਪਤੀ ਭਵਨ ਜਾ ਕੇ ਆਪਣਾ ਅਸਤੀਫਾ ਸੌਂਪ ਦਿੱਤਾ। ਮੋਦੀ 8 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਐਨਡੀਏ ਨੇ ਸਾਰੇ ਸੰਸਦ ਮੈਂਬਰਾਂ ਤੋਂ ਏਕਤਾ ਲਈ ਦਸਤਖਤ ਲਏ ਗਏ ਹਨ।