ਹਿਮਾਚਲ ਦੇ ਸ਼ਿਮਲਾ ਜ਼ਿਲ੍ਹੇ ਦੇ ਚੌਪਾਲ ਵਿਚ ਬੀਤੀ ਰਾਤ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਬੱਸ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 30 ਸਾਲਾ ਕਪਿਲ ਪੁੱਤਰ ਲੋਕ ਬਹਾਦਰ ਵਾਸੀ ਥਾਨੋਗ ਰਾਜਗੜ੍ਹ ਸਿਰਮੌਰ ਵਜੋਂ ਹੋਈ ਹੈ।

    ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਨਿੱਜੀ ਬੱਸ ਨੰਬਰ HP 64C/8197 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਲਈ ਚੌਪਾਲ ਇਲਾਕੇ ਤੋਂ ਲੋਕਾਂ ਨੂੰ ਲੈ ਕੇ ਨਾਹਨ ਜਾ ਰਹੀ ਸੀ।

    ਬੱਸ 100 ਫੁੱਟ ਡੂੰਘੀ ਖੱਡ ਵਿਚ ਡਿੱਗੀ
    ਦੁਪਹਿਰ ਬਾਅਦ ਰੈਲੀ ਵਿੱਚ ਗਏ ਲੋਕਾਂ ਨੂੰ ਲੈ ਕੇ ਬੱਸ ਵਾਪਸ ਆ ਗਈ ਅਤੇ ਸਾਰੇ ਲੋਕਾਂ ਨੂੰ ਸੁਰੱਖਿਅਤ ਘਰ ਪਹੁੰਚਾਇਆ। ਇਸ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਘਰ ਪਰਤ ਰਹੇ ਸਨ ਤਾਂ ਪੁਲਵਾਹਾਲ ਦੇ ਧਰਤੂਖੜੀ ਕੋਲ ਉਨ੍ਹਾਂ ਦੀ ਬੱਸ ਬੇਕਾਬੂ ਹੋ ਕੇ ਕਰੀਬ 100 ਫੁੱਟ ਡੂੰਘੀ ਖਾਈ ‘ਚ ਜਾ ਡਿੱਗੀ। ਇਹ ਹਾਦਸਾ ਸ਼ਿਮਲਾ ਅਤੇ ਸਿਰਮੌਰ ਜ਼ਿਲਿਆਂ ਦੀ ਸੀਮਾ ‘ਤੇ ਵਾਪਰਿਆ।

    ਹਾਦਸੇ ਦੇ ਸਮੇਂ ਬੱਸ ਵਿਚ ਦੋ ਵਿਅਕਤੀ ਹੀ ਸਨ, ਡਰਾਈਵਰ ਅਤੇ ਕੰਡਕਟਰ। ਕੰਡਕਟਰ ਮਹੇਸ਼ ਕੁਮਾਰ ਦੇ ਸੱਟਾਂ ਲੱਗੀਆਂ ਹਨ, ਜਦਕਿ ਡਰਾਈਵਰ ਦੀ ਮੌਤ ਹੋ ਗਈ। ਉਸ ਦਾ ਸੋਲਨ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਅੱਜ ਕਪਿਲ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਚੌਪਾਲ ਪ੍ਰਸ਼ਾਸਨ ਨੇ ਮ੍ਰਿਤਕ ਦੇ ਪਰਿਵਾਰ ਨੂੰ 25 ਹਜ਼ਾਰ ਰੁਪਏ ਦੀ ਤੁਰੰਤ ਸਹਾਇਤਾ ਦਿਤੀ।