ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਨਸ਼ਾ ਤਸਕਰਾਂ ਖਿਲਾਫ ਸਖਤੀ ਵਰਤ ਰਹੀ ਹੈ। ਨਸ਼ਾ ਤਸਕਰਾਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਖੰਨਾ ਪੁਲਿਸ ਵੱਲੋਂ ਅੱਜ ਤੜਕਸਾਰ ਹੀ ਇਕ ਇਲਾਕੇ ਵਿਚ ਰੇਡ ਕੀਤੀ ਗਈ। ਘਰ-ਘਰ ਜਾ ਕੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ। ਉਨ੍ਹਾਂ ਵੱਲੋਂ ਘਰ ਦੀ ਇਕੱਲੀ-ਇਕੱਲੀ ਚੀਜ਼ ਖੰਗਾਲੀ ਗਈ। ਇਸ ਤਹਿਤ ਵੱਡੀ ਗਿਣਤੀ ਵਿਚ ਮੁਲਾਜ਼ਮ ਇਲਾਕੇ ਵਿਚ ਪਹੁੰਚੇ।

    ਪੁਲਿਸ ਵੱਲੋਂ ਘਰਾਂ ਵਿਚ ਜਾ ਕੇ ਹਰੇਕ ਚੀਜ਼ ਦੀ ਚੈਕਿੰਗ ਕੀਤੀ ਗਈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਦਿਨ ਪਹਿਲਾਂ ਉਨ੍ਹਾਂ ਨੂੰ ਇਲਾਕੇ ਵਿਚੋਂ ਕੁਝ ਰਿਕਵਰੀ ਹੋਈ ਸੀ। ਇਸ ਕਰਕੇ ਅੱਜ ਦੂਜੇ ਦਿਨ ਵੀ ਸਰਚ ਆਪ੍ਰੇਸ਼ਨ ਜਾਰੀ ਹੈ। ਵੱਕ-ਵੱਖ ਇਲਾਕਿਆਂ ਵਿਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਨਾਲ ਹੀ ਪੁਲਿਸ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਵੀ ਨਸ਼ਾ ਤਸਕਰੀ ਕਰਦਾ ਫੜਿਆ ਗਿਆ ਉਸ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।

    ਦੱਸ ਦੇਈਏ ਕਿ ਪਿਛਲੇ ਸਮੇਂ ਦੌਰਾਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਵੀ ਅਟੈਚ ਕੀਤੀ ਗਈ ਹੈ। ਗਲਤ ਤਰੀਕੇ ਨਾਲ ਬਣਾਈ ਗਈ ਪ੍ਰਾਪਰਟੀ ‘ਤੇ ਪੁਲਿਸ ਵੱਲੋਂ ਨੋਟਿਸ ਚਿਪਕਾ ਦਿੱਤਾ ਜਾਂਦਾ ਹੈ ਤੇ ਉਨ੍ਹਾਂ ਦੀ ਪ੍ਰਾਪਰਟੀ ਜ਼ਬਤ ਕਰ ਲਈ ਜਾਂਦੀ ਹੈ ਤਾਂ ਜੋ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਈ ਜਾ ਸਕੇ।