ਗਰਮੀਆਂ ਵਿਚ ਪ੍ਰਵਾਰ ਨਾਲ ਪਹਾੜਾਂ ਵਿਚ ਘੁੰਮਣ ਗਏ ਪੰਜਾਬ ਦੇ ਪੁਲਿਸ ਮੁਲਾਜ਼ਮ ਨਾਲ ਮੰਦਭਾਗਾ ਭਾਣਾ ਵਾਪਰਿਆ ਹੈ।ਇਥੇ ਉਨ੍ਹਾਂ ਦੀ ਕਾਰ ਖੱਡ ਵਿਚ ਡਿੱਗ ਗਈ। ਹਾਦਸੇ ਵਿਚ ਉਸ ਦੀ ਮੌਕ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕੰਟਰੋਲ ਰੂਮ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਰਮਨ ਕੁਮਾਰ ਦੀ ਹਿਮਾਚਲ ਦੇ ਖਜੀਅਰ ‘ਚ ਪਾਰਕਿੰਗ ਦੌਰਾਨ ਕਾਰ ਡੂੰਘੀ ਖੱਡ ‘ਚ ਡਿੱਗਣ ਕਾਰਨ ਮੌਤ ਹੋ ਗਈ ਹੈ।ਰਮਨ ਕੁਮਾਰ ਆਪਣੇ ਪਰਿਵਾਰ ਨਾਲ ਡਲਹੌਜ਼ੀ ਖੱਜਿਆਰ ਗਿਆ ਹੋਇਆ ਸੀ ਅਤੇ ਜਿਵੇਂ ਹੀ ਉਸ ਨੇ ਖੱਜੀਅਰ ਨੇੜੇ ਕਾਰ ਪਾਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਕਾਰ ਪਿੱਛੇ ਖੱਡ ਵਿੱਚ ਜਾ ਡਿੱਗੀ। ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਮਨ ਕੁਮਾਰ ਵੱਖ-ਵੱਖ ਥਾਣਿਆਂ ‘ਚ ਸੇਵਾ ਨਿਭਾਅ ਚੁੱਕਾ ਹੈ ਅਤੇ ਇਸ ਸਮੇਂ ਕੰਟਰੋਲ ਰੂਮ ‘ਚ ਤਾਇਨਾਤ ਸੀ।