ਜਲੰਧਰ : ਜਲੰਧਰ ਦੇ ਮਾਡਲ ਟਾਊਨ ਸਬ ਡਿਵੀਜ਼ਨ ‘ਚ ਬਣੇ ਸਪਾ ਸੈਂਟਰਾਂ ‘ਚ ਪੁਲਿਸ ਵੱਲੋਂ ਰੇਡ ਮਾਰੀ ਗਈ। ਇਹ ਰੇਡ ਏਸੀਪੀ ਮਾਡਲ ਟਾਊਨ ਰੂਪਦੀਪ ਕੌਰ ਦੀ ਅਗਵਾਈ ਹੇਠ ਕੀਤੀ ਗਈ। ਪੁਲਿਸ ਵੱਲੋਂ ਸਾਰੇ ਸਪਾ ਸੈਂਟਰਾਂ ਦੀ ਗੰਭੀਰ ਜਾਂਚ ਕੀਤੀ ਗਈ ਅਤੇ ਉਨ੍ਹਾਂ ਦੇ ਦਸਤਾਵੇਜ਼ ਵੀ ਚੈੱਕ ਕੀਤੇ ਗਏ। ਜਾਣਕਾਰੀ ਮੁਤਾਬਿਕ ਇਹ ਕਾਰਵਾਈ ਉੱਚ ਅਧਿਕਾਰੀਆਂ ਨੂੰ ਮਿਲੇ ਇਨਪੁੱਟਸ ਦੇ ਆਧਾਰ ‘ਤੇ ਕੀਤੀ ਗਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਏਸੀਪੀ ਰੂਪਦੀਪ ਕੌਰ ਨੇ ਦੱਸਿਆ ਕਿ ਮਾਡਲ ਟਾਊਨ ਸਬ ਡਿਵੀਜ਼ਨ ਦੇ 20 ਸਪਾ ਸੈਂਟਰਾਂ ‘ਚ ਰੇਡ ਮਾਰੀ ਜਾ ਰਹੀ ਹੈ। ਜਿਸ ਵਿੱਚ ਹੁਣ ਤੱਕ 10 ਤੋਂ ਵੱਧ ਸਪਾ ਸੈਂਟਰਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਦਕਿ ਹੋਰ ਸੈਂਟਰਾਂ ਦੀ ਜਾਂਚ ਜਾਰੀ ਹੈ। ਜਾਂਚ ਦੌਰਾਨ ਸਪਾ ਸੈਂਟਰਾਂ ਦੇ ਮਾਲਕਾਂ ਨੂੰ ਥਾਣੇ ਬੁਲਾਇਆ ਗਿਆ, ਜਿੱਥੇ ਉਨ੍ਹਾਂ ਦੇ ਦਸਤਾਵੇਜ਼ ਚੈੱਕ ਕੀਤੇ ਜਾਣਗੇ। ਇਸ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜਦ ਸਪਾ ਸੈਂਟਰਾਂ ਦੇ ਲਾਈਸੈਂਸ ਵੇਖੇ ਗਏ ਤਾਂ ਕਈ ਠੀਕ ਪਾਏ ਗਏ। ਸਾਥ ਹੀ ਸਪਾ ਸੈਂਟਰਾਂ ਨੂੰ ਸਫ਼ਾਈ ਅਤੇ ਨਿਯਮਤ ਕੰਮ ਕਰਨ ਦੀਆਂ ਹਿਦਾਇਤਾਂ ਵੀ ਦਿੱਤੀਆਂ ਗਈਆਂ ਹਨ। ਪੁਲਿਸ ਦੀ ਕੋਸ਼ਿਸ਼ ਹੈ ਕਿ ਸਪਾ ਸੈਂਟਰਾਂ ‘ਚ ਸਾਫ਼-ਸੁਥਰਾ ਅਤੇ ਕਾਨੂੰਨੀ ਕੰਮ ਹੋਵੇ। ਜੇ ਕਿਸੇ ਸਪਾ ਸੈਂਟਰ ‘ਚ ਗੈਰਕਾਨੂੰਨੀ ਗਤੀਵਿਧੀ ਮਿਲੀ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।