ਗੜ੍ਹਸ਼ੰਕਰ(ਜਤਿੰਦਰ ਪਾਲ ਸਿੰਘ ਕਲੇਰ )- ਪੁਲਿਸ ਨੇ ਇਕ ਵਿਅਕਤੀ ਨੂੰ 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ। ਐੱਸ.ਐੱਚ.ਓ. ਕਰਨੈਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਨਸ਼ੇ ਦੇ ਤਸਕਰਾਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਦੀ ਹਦਾਇਤ ‘ਤੇ ਮੇਰੀ ਨਿਗਰਾਨੀ ਹੇਠ ਐੱਸ.ਆਈ. ਕੁਲਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀ ਬੰਗਾ ਰੋਡ ਗੜ੍ਹਸ਼ੰਕਰ ਨੇੜਿਓ ਪ੍ਰਭਦਿਆਲ ਉਰਫ਼ ਲਵ ਪੁੱਤਰ ਵਿਜੈ ਕੁਮਾਰ ਵਾਸੀ ਮੁਹੱਲਾ ਜੋੜਾ ਵਾਰਡ ਨੰਬਰ 1 ਗੜ੍ਹਸ਼ੰਕਰ ਪਾਸੋਂ 35 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਬੂ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਕਤ ਦੋਸ਼ੀ ਇਹ ਨਸ਼ੀਲਾ ਪਦਾਰਥ ਕਿਸ ਪਾਸੋਂ ਖ਼ਰੀਦ ਕਰਦਾ ਹੈ ਅਤੇ ਅੱਗੇ ਕਿਸ ਕਿਸ ਨੂੰ ਵੇਚਦਾ ਹੈ।