ਅੰਮ੍ਰਿਤਪਾਲ ਦੇ 7 ਸਾਥੀਆਂ ਦਾ 4 ਦਿਨ ਦਾ ਪੁਲਿਸ ਰਿਮਾਂਡ ਮਿਲਿਆ। ਸਾਰੇ ਮੁਲਜ਼ਮਾਂ ਨੂੰ ਅੱਜ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਜਿਥੇ ਅਦਾਲਤ ਨੇ ਇਨ੍ਹਾਂ ਦਾ 4 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਦੀ ਹੁਣ 25 ਮਾਰਚ ਨੂੰ ਅਗਲੀ ਪੇਸ਼ੀ ਹੋਵੇਗੀ। ਦੱਸ ਦੇਈਏ ਕਿ ਪੁਲਿਸ ਨੇ 7 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸਿਰਫ਼ 4 ਦਿਨ ਦਾ ਹੀ ਪੁਲਿਸ ਰਿਮਾਂਡ ਦਿੱਤਾ ਹੈ।