
Skip to content
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਪਾਵਨ ਇਤਿਹਾਸਿਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ, ਬਸਤੀ ਸ਼ੇਖ ਜਲੰਧਰ ਵਿਖੇ ਸਰਬੰਸਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਅਵਸਰ ‘ਤੇ ਗੁਰਦੁਆਰਾ ਸਾਹਿਬ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਇਆ।
ਇਸਤਰੀ ਸਤਿਸੰਗ ਸਭਾ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ 30 ਦਸੰਬਰ ਤੋਂ ਸ਼ੁਰੂ ਹੋ ਕੇ 4 ਜਨਵਰੀ 2026 ਨੂੰ ਭਾਵਪੂਰਨ ਅਰਦਾਸ ਨਾਲ ਸੰਪੰਨ ਹੋਈ। ਇਸ ਦੌਰਾਨ 30 ਦਸੰਬਰ ਤੋਂ 4 ਜਨਵਰੀ ਤੱਕ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ, ਜਿਨ੍ਹਾਂ ਰਾਹੀਂ ਗੁਰਬਾਣੀ ਦੀ ਮਿੱਠੀ ਧੁਨ ਨਾਲ ਪੂਰਾ ਇਲਾਕਾ ਗੁਰੂ ਮਈ ਹੋ ਗਿਆ।5 ਜਨਵਰੀ ਨੂੰ ਸਵੇਰੇ ਅੰਮ੍ਰਿਤ ਵੇਲੇ ਤੋਂ ਸਵੇਰੇ 8:30 ਵਜੇ ਤੱਕ ਪਾਵਨ ਦੀਵਾਨ ਸਜਾਏ ਗਏ, ਜਿਸ ਵਿੱਚ ਭਾਈ ਤਜਿੰਦਰ ਸਿੰਘ ਪਾਰਸ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਦੁਪਹਿਰ ਦੇ ਦੀਵਾਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਜਾਏ ਗਏ, ਜਿਨ੍ਹਾਂ ਵਿੱਚ ਭਾਈ ਇਕਵਿੰਦਰ ਸਿੰਘ (ਸ੍ਰੀ ਅੰਮ੍ਰਿਤਸਰ ਵਾਲੇ), ਭਾਈ ਅਭਿਤੇਜ਼ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਵੱਲੋਂ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ ਗਈ।
ਸ਼ਾਮ ਦੇ ਦੀਵਾਨ ਸ਼ਾਮ 6:30 ਵਜੇ ਤੋਂ ਰਾਤ 10:30 ਵਜੇ ਤੱਕ ਸਜਾਏ ਗਏ, ਜਿਸ ਦੌਰਾਨ ਭਾਈ ਜਸਪਾਲ ਸਿੰਘ (ਰਾਜ ਨਗਰ), ਭਾਈ ਅਭੀਤੇਜ਼ ਸਿੰਘ ਅਤੇ ਭਾਈ ਤਜਿੰਦਰ ਸਿੰਘ ਪਾਰਸ ਵੱਲੋਂ ਕੀਰਤਨ ਦੀ ਅੰਮ੍ਰਿਤ ਵਰਖਾ ਕੀਤੀ ਗਈ। ਇਨ੍ਹਾਂ ਸਾਰੇ ਧਾਰਮਿਕ ਸਮਾਗਮਾਂ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਸਾਹਿਬ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ।ਇਸ ਪਾਵਨ ਮੌਕੇ ‘ਤੇ ਹਰਜੀਤ ਸਿੰਘ ਬਾਬਾ, ਅਮਰਪ੍ਰੀਤ ਸਿੰਘ ਰਿੰਕੂ, ਤਰਲੋਚਨ ਸਿੰਘ ਛਾਬੜਾ, ਪ੍ਰਿਤਪਾਲ ਸਿੰਘ ਲੱਕੀ, ਇੰਦਰਜੀਤ ਸਿੰਘ ਬੱਬਰ, ਸੁਖਜਿੰਦਰ ਸਿੰਘ ਅਲੱਗ, ਸਰਬਜੀਤ ਸਿੰਘ ਕਾਲੜਾ, ਸੁਖਵਿੰਦਰ ਸਿੰਘ ਰਾਜ, ਗੁਰਸ਼ਰਨ ਸਿੰਘ, ਰਣਜੀਤ ਸਿੰਘ ਸੰਤ ਆਦਿ ਪ੍ਰਮੁੱਖ ਸਖਸ਼ੀਅਤਾਂ ਵੀ ਹਾਜ਼ਰ ਰਹੀਆਂ ਅਤੇ ਸਮੂਹ ਸੰਗਤ ਨਾਲ ਮਿਲ ਕੇ ਗੁਰੂ ਘਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।Related