ਨਵੀਂ ਦਿੱਲੀ— ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਅੱਜ ਯਾਨੀ ਕਿ ਸੋਮਵਾਰ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਮੁਖਰਜੀ ਬੀਤੇ ਕਈ ਦਿਨਾਂ ਤੋਂ ਹਸਪਤਾਲ ‘ਚ ਦਾਖ਼ਲ ਸਨ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਪ੍ਰਣਬ ਮੁਖਰਜੀ 84 ਸਾਲ ਦੇ ਸਨ। ਉਨ੍ਹਾਂ ਦੇ ਬੇਟੇ ਨੇ ਟਵਿੱਟਰ ‘ਤੇ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨੂੰ ਸਾਂਝਾ ਕੀਤਾ ਹੈ।