ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 10 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਜਦਕਿ 19 ਜ਼ਖ਼ਮੀ ਹੋਏ ਹਨ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਨਾਲ ਹੀ ਜ਼ਖ਼ਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

    ਜਾਣਕਾਰੀ ਮੁਤਾਬਕ ਮੇਜਾ ‘ਚ ਪ੍ਰਯਾਗਰਾਜ-ਮਿਰਜ਼ਾਪੁਰ ਹਾਈਵੇ ‘ਤੇ ਸ਼ੁੱਕਰਵਾਰ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 10 ਸ਼ਰਧਾਲੂਆਂ ਦੀ ਮੌਤ ਹੋ ਗਈ। ਬੋਲੈਰੋ ਅਤੇ ਸ਼ਰਧਾਲੂਆਂ ਨਾਲ ਭਰੀ ਬੱਸ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ।

    ਇਸ ਹਾਦਸੇ ‘ਚ ਬੋਲੈਰੋ ‘ਚ ਸਵਾਰ ਸਾਰੇ 10 ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਸਾਰੇ ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਬੋਲੈਰੋ ‘ਚ ਸਵਾਰ ਸਾਰੇ 10 ਸ਼ਰਧਾਲੂ ਮੇਲਾ ਖੇਤਰ ‘ਚ ਸੰਗਮ ਇਸ਼ਨਾਨ ਲਈ ਆ ਰਹੇ ਸਨ।

    ਇਸ ਹਾਦਸੇ ਵਿੱਚ ਸੰਗਮ ਇਸ਼ਨਾਨ ਕਰਕੇ ਵਾਰਾਣਸੀ ਜਾ ਰਹੇ ਬੱਸ ਵਿੱਚ ਸਵਾਰ 19 ਸ਼ਰਧਾਲੂ ਵੀ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਸੀਐਚਸੀ ਰਾਮਨਗਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਬੱਸ ਵਿੱਚ ਸਵਾਰ ਸਾਰੇ ਸ਼ਰਧਾਲੂ ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਦੇ ਵਸਨੀਕ ਹਨ।