Skip to content
ਫਗਵਾੜਾ (ਪੁਨੀਤ) ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਸ. ਅਜੀਤ ਸਿੰਘ ਢਿੱਲੋਂ ਦੀ ਯਾਦ ਵਿਚ 167ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਮਾਜ ਸੇਵਕ ਬਿਕਰਮ ਢਿੱਲੋਂ ਨੇ ਸ਼ਿਰਕਤ ਕੀਤੀ। ਉਹਨਾਂ ਨੇ 20 ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਰਾਸ਼ਨ ਦੀ ਵੰਡ ਕੀਤੀ ਅਤੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਪਤਵੰਤਿਆਂ ਨੂੰ ਜੀ ਆਇਆਂ ਆਖਿਆ। ਸਮਾਗਮ ਦੇ ਪ੍ਰਬੰਧਕ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਸੇਵਾ ਪਿਛਲੇ ਕਰੀਬ 15 ਸਾਲਾਂ ਤੋਂ ਨਿਰੰਤਰ ਜਾਰੀ ਹੈ। ਜਿਸ ਵਿੱਚ ਸਵ. ਅਜੀਤ ਸਿੰਘ ਢਿੱਲੋਂ ਦੇ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਮਿਲਦਾ ਹੈ। ਜੋ ਆਪਣੇ ਜੀਵਨ ਕਾਲ ਦੌਰਾਨ ਸਮਾਜ ਸੇਵਾ ਨੂੰ ਸਮਰਪਿਤ ਰਹੇ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਪ੍ਰੇਮ ਨਗਰ ਮੁਹੱਲੇ ਦੇ ਵਿਕਾਸ ਵਿਚ ਵੀ ਉਹਨਾਂ ਨੇ ਹਮੇਸ਼ਾ ਵੱਧ-ਚੜ੍ਹ ਕੇ ਯਤਨ ਕੀਤੇ। ਇਸ ਮੌਕੇ ਮਨੀਸ਼ ਕਨੌਜੀਆ, ਸੁਧਾ ਬੇਦੀ, ਮੋਹਨ ਲਾਲ ਤਨੇਜਾ, ਸੁਰਿੰਦਰ ਪਾਲ, ਰਮੇਸ਼ ਬਹਿਲ, ਰਾਮ ਲੁਭਾਇਆ, ਬਲਦੇਵ ਸ਼ਰਮਾ (ਸਰਪ੍ਰਸਤ), ਐਸ.ਸੀ. ਸ਼ਰਮਾ, ਬਿ੍ਰਜ ਮੋਹਨ ਪੁਰੀ, ਮਾਧਵ ਕੌਸ਼ਲ ਆਦਿ ਹਾਜਰ ਸਨ।
Related