ਪੰਜਾਬ ਕੈਬਨਿਟ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕੈਬਨਿਟ ਵਿਚੋਂ ਕਈ ਮੰਤਰੀਆਂ ਦੀ ਛੁੱਟੀ ਹੋ ਸਕਦੀ ਹੈ ਤੇ ਕਈਆਂ ਨੂੰ ਕਿਸੇ ਹੋਰ ਥਾਂ ਬਦਲੀ ਕੀਤਾ ਜਾ ਸਕਦਾ ਹੈ। ਇਸ ਦੇ ਪਿੱਛੇ ਦੀ ਵਜ੍ਹਾ ਦੱਸੀ ਜਾ ਰਹੀ ਹੈ ਕਿ ਆਮ ਆਦਮੀ ਪਾਰਟੀ ਵੱਲੋਂ 13-0 ਦਾ ਮਿਸ਼ਨ ਤੈਅ ਕੀਤਾ ਗਿਆ ਸੀ ਪਰ ‘ਆਪ’ ਵੱਲੋਂ 3 ਹੀ ਸੀਟਾਂ ਹਾਸਲ ਕੀਤੀਆਂ ਗਈਆਂ। ਅਜਿਹੇ ਵਿਚ ਸੀਐੱਮ ਮਾਨ ਵੱਲੋਂ ਵਿਧਾਇਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।
ਰਾਸ਼ਟਰੀ ਜਨਰਲ ਸਕੱਤਰ ਵੱਲੋਂ ਵੀ ਸੀਐੱਮ ਨਾਲ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਖਬਰ ਸਾਹਮਣੇ ਆਈ ਹੈ ਕਿ ਹਾਈਕਮਾਂਡ ਨਾਲ ਮੀਟਿੰਗ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਜਾ ਸਕਦੇ ਹਨ। ਜਿਥੇ ਕਈ ਨਵੇਂ ਚਿਹਰਿਆਂ ਨੂੰ ਪੰਜਾਬ ਕੈਬਨਿਟ ਵਿਚ ਥਾਂ ਦਿੱਤੀ ਜਾ ਸਕਦੀ ਹੈ।ਦੱਸ ਦੇਈਏ ਕਿ ਇਸ ਵਾਰ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ 46 ਤੋਂ 26 ਫੀਸਦੀ ਉਤੇ ਆ ਚੁੱਕਾ ਹੈ ਅਜਿਹੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਇਕਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਹਫਤੇ ਵਿਚ ਦੋ ਵਾਰ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਵਿਵਸਥਾ ਕੀਤੀ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਸਮੇਂ ਅਚਾਨਕ ਕਿਸੇ ਹਲਕੇ ਵਿਚ ਜਾ ਕੇ ਚੈਕਿੰਗ ਕਰ ਸਕਦੇ ਹਨ ਤੇ ਜੇਕਰ ਜਾਰੀ ਹੋਏ ਨਿਰਦੇਸ਼ਾਂ ਦੀ ਪਾਲਣਾ ਨਹੀਂ ਹੁੰਦੀ ਤਾਂ ਉਨ੍ਹਾਂ ਖਿਲਾਫ ਐਕਸ਼ਨ ਵੀ ਲਿਆ ਜਾ ਸਕਦਾ ਹੈ।