ਪੰਜਾਬ ‘ਚ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ‘ਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਹੁਣ ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਲਈ ਪਛਾਣ ਵਜੋਂ ਆਧਾਰ ਕਾਰਡ ਦੀ ਜ਼ਰੂਰਤ ਨਹੀਂ ਹੋਵੇਗੀ। ਪੰਜਾਬ ਸਰਕਾਰ ਔਰਤਾਂ ਨੂੰ ਆਰਐਫਆਈਡੀ (ਰੇਡੀਓ ਫ੍ਰੀਕੁਐਂਸੀ ਆਈਡੈਂਟੀਫਿਕੇਸ਼ਨ ਡਿਵਾਈਸ) ਪ੍ਰਦਾਨ ਕਰੇਗੀ। ਐਨਸੀਐਮਸੀ (ਨੈਸ਼ਨਲ ਕਾਮਨ ਮੋਬਿਲਿਟੀ ਕਾਰਡ) ਉਪਲਬਧ ਹੋਵੇਗਾ, ਇਹ ਦੋ ਵੱਖ-ਵੱਖ ਕਾਰਡ ਹਨ। ਦੋਵੇਂ ਇਸ ਸਮੇਂ ਪੇਸ਼ਕਸ਼ ‘ਤੇ ਹਨ। ਸੂਤਰਾਂ ਮੁਤਾਬਕ ਇਨ੍ਹਾਂ ਕਾਰਡਾਂ ਨਾਲ ਔਰਤਾਂ ਦੀ ਸਹੀ ਪਛਾਣ, ਦਸਤਾਵੇਜ਼ਾਂ ਦੀ ਤਸਦੀਕ ਅਤੇ ਕੁੱਲ ਯਾਤਰਾ ਡਾਟਾ ਰਿਕਾਰਡ ਕਰਨਾ ਆਸਾਨ ਹੋ ਜਾਵੇਗਾ।
ਪੰਜਾਬ ਵਿਚ ਹਰ ਮਹੀਨੇ ਲਗਭਗ 1.25 ਕਰੋੜ ਔਰਤਾਂ ਸਰਕਾਰੀ ਬੱਸਾਂ ਵਿਚ ਮੁਫ਼ਤ ਬੱਸ ਯਾਤਰਾ ਕਰ ਰਹੀਆਂ ਹਨ। ਹਨ। ਪੰਜਾਬ ਵਿਚ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਅਪ੍ਰੈਲ 2021 ਵਿਚ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (ਕਾਂਗਰਸ) ਨੇ ਸ਼ੁਰੂ ਕੀਤੀ ਸੀ। ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਇਸ ਨੂੰ ਜਾਰੀ ਰੱਖਿਆ ਹੈ। ਅੰਕੜੇ ਦੱਸਦੇ ਹਨ ਕਿ ਹੁਣ ਤੱਕ ਪੰਜਾਬ ਵਿਚ 35.53 ਕਰੋੜ ਔਰਤਾਂ ਨੇ 1680 ਕਰੋੜ ਰੁਪਏ ਦੀ ਮੁਫ਼ਤ ਯਾਤਰਾ ਕੀਤੀ ਹੈ।