
Skip to content

ਇੰਟਰਨੈਸ਼ਨਲ ਮਨੁੱਖੀ ਅਧਿਕਾਰ ਨਿਆਂ ਪ੍ਰੀਸ਼ਦ ਦੇ ਪ੍ਰਧਾਨ ਅਨਿਲ ਭੱਲਾ ਅਤੇ ਭਾਰਤੀ ਸ਼ਰਮਾ ਦੀ ਪ੍ਰਧਾਨਗੀ ਹੇਠ ਫਗਵਾੜਾ ਸਬ-ਡਵੀਜ਼ਨਲ ਮੈਜਿਸਟਰੇਟ ਨਾਲ ਮੁਲਾਕਾਤ ਕਰਕੇ ਸੰਸਥਾ ਵੱਲੋਂ ਗਊਆਂ ਪ੍ਰਤੀ ਸ਼ਰਧਾ ਨੂੰ ਤਰਜੀਹ ਦਿੰਦੇ ਹੋਏ ਕੀਤੇ ਜਾ ਰਹੇ ਕੰਮਾਂ ਦੀ ਰੂਪ-ਰੇਖਾ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹੋਏ ਪ੍ਰਧਾਨ ਅਨਿਲ ਭੱਲਾ ਅਤੇ ਸਮੂਹ ਮੈਂਬਰਾਂ ਨੇ ਐਸਡੀਐਮ ਨੂੰ ਬੇਨਤੀ ਕੀਤੀ ਕਿ ਸਰਕਾਰ ਵੱਲੋਂ ‘ਕਾਊ ਸੈੱਸ’ ਦੇ ਨਾਂ ‘ਤੇ ਇਕੱਠੇ ਕੀਤੇ ਟੈਕਸ ਵਿੱਚੋਂ ਸੰਸਥਾ ਦੀ ਮਦਦ ਕੀਤੀ ਜਾਵੇ।
ਇਸ ਮੌਕੇ ਐਸਡੀਐਮ ਸਾਹਿਬ ਨੇ ਕਿਹਾ ਕਿ ਉਹ ਇਸ ਵਿਸ਼ੇ ‘ਤੇ ਆਪਣੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ ਅਤੇ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਸਮੂਹ ਮੈਂਬਰਾਂ ਨੇ ਕਿਹਾ ਕਿ ਸੜਕਾਂ ਅਤੇ ਸ਼ਹਿਰ ਦੇ ਕੂੜੇ ਦੇ ਢੇਰਾਂ ‘ਤੇ ਗਊਆਂ ਅਤੇ ਬਲਦਾਂ ਦਾ ਆਵਾਰਾ ਘੁੰਮਣਾ ਹਾਦਸਿਆਂ ਦਾ ਇੱਕ ਮੁੱਖ ਕਾਰਨ ਹੈ। ਇਸ ਤੋਂ ਇਲਾਵਾ, ਖਾਣੇ ਦੇ ਨਾਂ ‘ਤੇ ਪਲਾਸਟਿਕ ਦੇ ਲਿਫ਼ਾਫ਼ੇ ਨਿਗਲਣਾ ਵੀ ਗਊਆਂ ਦੀ ਮੌਤ ਦਾ ਕਾਰਨ ਬਣਦਾ ਹੈ, ਜੋ ਕਿ ਸਾਡੇ ਅਤੇ ਪ੍ਰਸ਼ਾਸਨ ਲਈ ਬਹੁਤ ਮੰਦਭਾਗਾ ਹੈ। ਇਸ ਸਮੱਸਿਆ ਦਾ ਇੱਕੋ-ਇੱਕ ਹੱਲ ਇੱਕ ਸਥਾਈ ਜਗ੍ਹਾ ਦਾ ਹੋਣਾ ਹੈ।
ਇਸ ਮੌਕੇ ਰਾਕੇਸ਼ ਮਰਵਾਹਾ, ਹਰੀਸ਼ ਧੀਰ, ਇੰਦਰਜੀਤ ਸ਼ਰਮਾ, ਮੁਕੇਸ਼ ਕੁਮਾਰ, ਅੰਮ੍ਰਿਤਪਾਲ ਸਿੰਘ, ਸਿਆਲ ਸਾਹਿਬ, ਅਸ਼ਵਨੀ ਸ਼ਰਮਾ, ਸੁਮਨ ਸ਼ਰਮਾ, ਸਲੋਨੀ ਜੈਨ, ਬੰਦਨਾ ਸ਼ਰਮਾ, ਆਸ਼ੀਸ਼ ਸ਼ਰਮਾ ਆਦਿ ਹਾਜ਼ਰ ਸਨ। ਧੰਨਵਾਦ।
Related