ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨ ਬਣ ਗਏ ਹਨ। ਧਾਮੀ ਨੂੰ 107 ਵੋਟਾਂ ਮਿਲੀਆ ਹਨ ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਮਿਲ ਸਕੀਆ ਹਨ। ਮਿਲੀ ਜਾਣਕਾਰੀ ਅਨੁਸਾਰ 2 ਵੋਟਾਂ ਰੱਦ ਹੋਈਆ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 148 ਮੈਂਬਰ ਸਨ। ਜਿਥੇ ਇਕ ਪਾਸੇ ਅਕਾਲੀ ਦਲ ਵੱਲੋਂ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦੂਜੇ ਪਾਸੇ ਬਾਗੀ ਧੜੇ ਵੱਲੋਂ ਬੀਬੀ ਜਗੀਰ ਕੌਰ ਪ੍ਰਧਾਨ ਨੇ ਅਹੁਦੇ ਲਈ ਚੋਣ ਲੜੀ। ਹਾਲਾਂਕਿ ਬੀਬੀ ਜਗੀਰ ਕੌਰ ਦਾ ਦਾਅਵਾ ਸੀ ਕਿ ਉਨ੍ਹਾਂ ਨੂੰ 125 ਮੈਂਬਰਾਂ ਦਾ ਸਮਰਥਨ ਹਾਸਲ ਹੈ।
ਜ਼ਿਕਰਯੋਗ ਹੈ ਕਿ ਸਾਲ 2022 ਦੇ ਇਜਲਾਸ ਵਿਚ ਐਡਵੋਕੇਟ ਧਾਮੀ ਨੂੰ 104 ਵੋਟਾਂ ਪ੍ਰਾਪਤ ਹੋਈਆਂ ਸਨ ਜਦਕਿ ਵਿਰੋਧ ਵਿਚ ਖੜੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ 45 ਵੋਟਾਂ ਮਿਲੀਆਂ ਸਨ। ਇਸੇ ਤਰ੍ਹਾਂ ਸਾਲ 2023 ਵਿਚ ਐਡਵੋਕੇਟ ਧਾਮੀ ਨੂੰ ਜਿਥੇ 102 ਵੋਟਾਂ ਮਿਲੀਆਂ ਸਨ, ਉਥੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਮਹਿਜ 15 ਵੋਟਾਂ ਹੀ ਪ੍ਰਾਪਤ ਹੋਈਆਂ ਸਨ।