ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਲਾਪਰਵਾਹੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਫਿਰੋਜ਼ਪੁਰ ਦੇ ਐੱਸ.ਐੱਸ.ਪੀ. ਹਰਮਨਦੀਪ ਸਿੰਘ ਨੂੰ ਮੁਅੱਤਲ ਕਰ ਦੇਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੀ.ਐੱਮ ਮੋਦੀ ਦਾ ਕਾਫਲਾ ਜਦੋਂ ਰਸਤੇ ‘ਚ ਫਲਾਈਓਵਰ ‘ਤੇ ਪਹੁੰਚਿਆ ਤਾਂ ਉਥੇ ਕੁਝ ਪ੍ਰਦਰਸ਼ਨਕਾਰੀ ਇਕੱਠੇ ਹੋ ਗਏ ਸਨ, ਜਿਨ੍ਹਾਂ ਵਲੋਂ ਸੜਕਾਂ ਜਾਮ ਕਰ ਦਿੱਤੀਆਂ ਗਈਆਂ ਸਨ। ਇਸ ਲਈ ਪ੍ਰਧਾਨ ਮੰਤਰੀ ਮੋਦੀ ਦਾ 15-20 ਮਿੰਟ ਤੱਕ ਕਾਫਲਾ ਉਥੇ ਹੀ ਫਸਿਆ ਰਿਹਾ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਹ ਸੁਰੱਖਿਆ ਵਿੱਚ ਕਮੀ ਦਾ ਵੱਡਾ ਮਾਮਲਾ ਹੈ।
ਇਸ ਤਰ੍ਹਾਂ ਦੀਆਂ ਕਥਿਤ ਖਾਮੀਆਂ ਕਾਰਨ ਗ੍ਰਹਿ ਵਿਭਾਗ ਪੰਜਾਬ ਵਲੋਂ ਫਿਰੋਜ਼ਪੁਰ ਦੇ ਐੱਸ.ਐੱਸ. ਪੀ ਹਰਮਨਦੀਪ ਸਿੰਘ ਨੂੰ ਮੁਅੱਤਲ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਪਰ ਕਿਸੇ ਵੀ ਸੀਨੀਅਰ ਅਧਿਕਾਰੀ ਵਲੋਂ ਇਸ ਗੱਲ ਦੀ ਅਜੇ ਤਕ ਪੁਸ਼ਟੀ ਨਹੀਂ ਕੀਤੀ ਗਈ ਹੈ।