ਹਾਥਰਸ ਸੜਕ ਹਾਦਸਾ, ਜਿਸ ਵਿੱਚ 12 ਲੋਕਾਂ ਦੀ ਮੌਤ ਹੋ ਗਈ, ‘ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਪੀੜਤਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਅਤੇ ਜ਼ਖਮੀਆਂ ਲਈ 50-50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ।ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ਉੱਤੇ ਇੱਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ, “ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਹੋਏ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਦੋਵੇਂ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।
ਪੀਐਮਓ ਪੋਸਟ ਵਿੱਚ ਕਿਹਾ ਗਿਆ ਹੈ, “ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਵਾਪਰਿਆ ਸੜਕ ਹਾਦਸਾ ਬੇਹੱਦ ਦਰਦਨਾਕ ਹੈ। ਜਿਨ੍ਹਾਂ ਨੇ ਇਸ ਵਿੱਚ ਆਪਣੇ ਅਜ਼ੀਜ਼ਾਂ ਨੂੰ ਗਵਾਇਆ ਹੈ, ਉਨ੍ਹਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਪ੍ਰਮਾਤਮਾ ਉਨ੍ਹਾਂ ਨੂੰ ਇਸ ਔਖੇ ਸਮੇਂ ਵਿੱਚ ਤਾਕਤ ਦੇਵੇ। ਇਸ ਦੇ ਨਾਲ ਹੀ ਮੈਂ ਕਾਮਨਾ ਕਰਦਾ ਹਾਂ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕ ਜਲਦੀ ਠੀਕ ਹੋ ਜਾਣ।ਸੂਬਾ ਸਰਕਾਰ ਦੀ ਦੇਖ-ਰੇਖ ਹੇਠ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ‘ਚ ਲੱਗਾ ਹੋਇਆ ਹੈ।” ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਵੀ ਦੁਖੀ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਸੂਬਾ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਢੁੱਕਵੀਂ ਸਹਾਇਤਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। .