Skip to content
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨ.ਡੀ.ਏ.) ਦੇ ਸੰਸਦ ਮੈਂਬਰਾਂ ਦੀ ਸੰਸਦੀ ਮੀਟਿੰਗ ਨੂੰ ਸੰਬੋਧਨ ਕਰਨਗੇ। ਲੰਬੇ ਸਮੇਂ ਬਾਅਦ ਹੋ ਰਹੀ ਇਸ ਮੀਟਿੰਗ ਵਿੱਚ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ। ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਲਗਾਤਾਰ ਹੰਗਾਮੇ ਅਤੇ ਉਪ ਰਾਸ਼ਟਰਪਤੀ ਚੋਣ ਨਾਲ ਸਬੰਧਤ ਚੱਲ ਰਹੀਆਂ ਗਤੀਵਿਧੀਆਂ ਦੇ ਵਿਚਕਾਰ ਸੱਤਾਧਾਰੀ ਗਠਜੋੜ ਦੀ ਇਹ ਮੀਟਿੰਗ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ।
ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਬਿਹਾਰ ਵੋਟਰ ਸੂਚੀ ਸੋਧ ਨੂੰ ਲੈ ਕੇ ਚੱਲ ਰਹੇ ਡੈੱਡਲਾਕ ਦੇ ਵਿਚਕਾਰ, ਪ੍ਰਧਾਨ ਮੰਤਰੀ ਮੋਦੀ ਅੱਜ ਸਵੇਰੇ 9:30 ਵਜੇ ਐਨ.ਡੀ.ਏ. ਸੰਸਦੀ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ। ਇਹ ਮੌਜੂਦਾ ਸੈਸ਼ਨ ਦੀ ਪਹਿਲੀ ਅਜਿਹੀ ਮੀਟਿੰਗ ਹੈ, ਜਿਸ ਵਿੱਚ ਸੱਤਾਧਾਰੀ ਗਠਜੋੜ ਦੇ ਸਾਰੇ ਸੰਸਦ ਮੈਂਬਰ ਮੌਜੂਦ ਰਹਿਣਗੇ। ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਵਿਰੋਧੀ ਧਿਰ ਦੇ ਮੈਂਬਰ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਚੋਣ ਕਮਿਸ਼ਨ ਦੀ ਕਥਿਤ ਪੱਖਪਾਤੀ ਭੂਮਿਕਾ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਜ਼ੋਰਦਾਰ ਆਵਾਜ਼ ਉਠਾ ਰਹੇ ਹਨ। ਮੋਦੀ ਇਨ੍ਹਾਂ ਮੁੱਦਿਆਂ ‘ਤੇ ਐਨ.ਡੀ.ਏ. ਸੰਸਦ ਮੈਂਬਰਾਂ ਨਾਲ ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦੇਣ ਦੀ ਰਣਨੀਤੀ ‘ਤੇ ਚਰਚਾ ਕਰ ਸਕਦੇ ਹਨ।
ਇਸਦੇ ਨਾਲ, ਐਨਡੀਏ ਦੀ ਇਹ ਮੀਟਿੰਗ 7 ਅਗਸਤ ਤੋਂ ਸ਼ੁਰੂ ਹੋਣ ਵਾਲੇ ਉਪ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਤੋਂ ਕੁਝ ਦਿਨ ਪਹਿਲਾਂ ਹੋ ਰਹੀ ਹੈ। ਐਨਡੀਏ ਨੂੰ 21 ਅਗਸਤ ਤੱਕ ਆਪਣੇ ਉਮੀਦਵਾਰ ਦਾ ਐਲਾਨ ਕਰਨਾ ਹੈ। ਇਸ ਮੀਟਿੰਗ ਚ ਭਾਜਪਾ ਦੇ ਨਾਲ ਟੀਡੀਪੀ, ਜੇਡੀਯੂ ਅਤੇ ਐਲਜੇਪੀ (ਰਾਮ ਵਿਲਾਸ) ਵਰਗੇ ਸਹਿਯੋਗੀ ਦਲਾਂ ਦੇ ਸੰਸਦ ਮੈਂਬਰ ਵੀ ਸ਼ਾਮਲ ਹੋਣਗੇ।
Related