ਪੰਜਾਬ ਦੇ ਵਿਦਿਆਰਥੀਆਂ ਦੀ ਉਡੀਕ ਅੱਜ ਖਤਮ ਹੋ ਗਈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ ਸ਼ੁੱਕਰਵਾਰ (16 ਮਈ) ਨੂੰ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਜਿਸ ਵਿੱਚ 95 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ ਹਨ। ਕੁੱਲ 2,77,746 ਵਿਦਿਆਰਥੀਆਂ ਵਿੱਚੋਂ 2,65,548 ਪਾਸ ਹੋਏ। ਸੂਬੇ ਵਿੱਚੋਂ ਟਾਪ ਕਰਨ ਵਾਲੀਆਂ ਤਿੰਨੋਂ ਕੁੜੀਆਂ ਹਨ। ਕੁੜੀਆਂ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕੀਤਾ, 96.85% ਪਾਸ ਪ੍ਰਤੀਸ਼ਤਤਾ ਨਾਲ ਮੁੰਡਿਆਂ (94.50%) ਨੂੰ ਪਛਾੜ ਦਿੱਤਾ। ਸ਼ਹਿਰੀ ਖੇਤਰਾਂ ਵਿੱਚ ਪਾਸ ਪ੍ਰਤੀਸ਼ਤਤਾ 94.71% ਅਤੇ ਪੇਂਡੂ ਖੇਤਰਾਂ ਵਿੱਚ 96.09% ਰਹੀ, ਜੋ ਕਿ ਪੇਂਡੂ ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਨੂੰ ਦਰਸਾਉਂਦੀ ਹੈ। ਸ਼ਹਿਰੀ ਖੇਤਰਾਂ ਵਿੱਚ ਪਾਸ ਪ੍ਰਤੀਸ਼ਤਤਾ 94.71% ਅਤੇ ਪੇਂਡੂ ਖੇਤਰਾਂ ਵਿੱਚ 96.09% ਰਹੀ। ਸਰਕਾਰੀ ਸਕੂਲਾਂ ਦੇ 95.47% ਵਿਦਿਆਰਥੀ ਅਤੇ ਪ੍ਰਾਈਵੇਟ ਸਕੂਲਾਂ ਦੇ 96.96% ਵਿਦਿਆਰਥੀ ਪਾਸ ਹੋਏ ਹਨ। ਸਹਾਇਤਾ ਪ੍ਰਾਪਤ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 91.72% ਰਹੀ। ਟਰਾਂਸਜੈਂਡਰ ਸ਼੍ਰੇਣੀ ਦੇ 4 ਵਿਦਿਆਰਥੀਆਂ ਵਿੱਚੋਂ ਸਿਰਫ਼ 2 ਹੀ ਪਾਸ ਹੋਏ ਹਨ। ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆਂ, ਫਰੀਦਕੋਟ ਦੀ ਅਕਸਨੂਰ ਕੌਰ ਨੇ ਪ੍ਰੀਖਿਆ ਵਿੱਚ ਟਾਪ ਕੀਤਾ ਹੈ। ਜਦੋਂ ਕਿ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਛੱਤੀਆਣਾ, ਸ੍ਰੀ ਮੁਕਤਸਰ ਸਾਹਿਬ ਦੀ ਰਤਿੰਦਰਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਰਾਮ ਸਰੂਪ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਚੌਂਦਾ, ਮਲੇਰਕੋਟਲਾ ਦੀ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਤਿੰਨਾਂ ਨੇ 650 ਵਿੱਚੋਂ 650 ਅੰਕ ਪ੍ਰਾਪਤ ਕੀਤੇ ਹਨ।