ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਚੇਅਰਪਰਸਨ ਸਾਬਕਾ IAS ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਅਸਤੀਫ਼ਾ ਦਿੱਤਾ ਹੈ। ਦੱਸ ਦੇਈਏ ਕਿ ਫਰਵਰੀ 2023 ‘ਚ ਅਹੁਦਾ ਸੰਭਾਲਿਆ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਨਾਲ ਹੀ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ।
