Skip to content
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਅਕਾਦਮਿਕ ਸਾਲ 2024-25 ਦੀ ਮਾਰਚ-2025 ਦੀ ਰੈਗੂਲਰ ਅਤੇ ਓਪਨ ਸਕੂਲ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਬੋਰਡ ਦੇ ਵਾਈਸ ਚੇਅਰਮੈਨ ਵਲੋਂ ਅੱਜ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਦੇ ਮੀਟਿੰਗ ਰੂਮ ਵਿਖੇ ਐਲਾਨ ਦਿੱਤਾ ਗਿਆ।
12ਵੀਂ ਦੇ ਨਤੀਜਿਆਂ ‘ਚ ਕੁੜੀਆਂ ਨੇ ਬਾਜ਼ੀ ਮਾਰੀ ਹੈ।ਪਹਿਲੇ, ਦੂਜੇ ਤੇ ਤੀਸਰੇ ਸਥਾਨ ‘ਤੇ ਕੁੜੀਆਂ ਆਈਆ ਹਨ। ਬੋਰਡ ਵਿੱਚ 94.2 ਫੀਸਦੀ ਕੁੜੀਆਂ ਪਾਸ ਹੋਈਆਂ ਹਨ ਅਤੇ ਮੁੰਡੇ 88.08 ਫੀਸਦੀ ਪਾਸ ਹੋਏ ਹਨ। ਕੁਲ 91 ਫੀਸਦ ਵਿਦਿਆਰਥੀ ਪਾਸ ਹੋਏ ਹਨ।
ਨਤੀਜੇ ਕਿੱਥੇ ਜਾਰੀ ਕੀਤੇ ਜਾਣਗੇ?
ਪੰਜਾਬ ਬੋਰਡ ਦੇ 12ਵੀਂ ਦੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਰੀ ਕੀਤੇ ਜਾਣਗੇ ਅਤੇ ਵਿਦਿਆਰਥੀ ਇੱਥੋਂ ਆਪਣੀਆਂ ਮਾਰਕਸ਼ੀਟਾਂ ਵੀ ਡਾਊਨਲੋਡ ਕਰ ਸਕਦੇ ਹਨ। ਹਾਲਾਂਕਿ, ਵਿਦਿਆਰਥੀਆਂ ਨੂੰ ਅਸਲ ਮਾਰਕ ਸ਼ੀਟ ਲਈ ਆਪਣੇ ਸਕੂਲ ਜਾਣਾ ਪਵੇਗਾ।
Post Views: 2,033