
Skip to content

ਮੋਹਾਲੀ ‘ਚ ਕਰੰਟ ਲੱਗਣ ਨਾਲ ਪਰਵਾਸੀ ਮਜ਼ਦੂਰ ਦੀ ਮੌਤ, ਸਟ੍ਰੀਟ ਲਾਈਟ ਵਿਭਾਗ ‘ਤੇ ਲਾਪਰਵਾਹੀ ਦੇ ਦੋਸ਼
ਮੋਹਾਲੀ ਦੇ ਏਰੋ ਸਿਟੀ ਦੇ ਸੀ-ਬਲਾਕ ਵਿੱਚ ਅੱਜ ਇੱਕ ਦੁੱਖਦਾਈ ਹਾਦਸੇ ਦੌਰਾਨ ਪਰਵਾਸੀ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਗ਼ਮ ਅਤੇ ਰੋਸ ਦਾ ਮਾਹੌਲ ਬਣ ਗਿਆ।
ਸਥਾਨਕ ਨਿਵਾਸੀਆਂ ਨੇ ਇਸ ਹਾਦਸੇ ਲਈ ਸਟ੍ਰੀਟ ਲਾਈਟਾਂ ਦੀ ਸੰਭਾਲ ਕਰ ਰਹੇ ਵਿਭਾਗ ਦੀ ਅਣਗਹਿਲੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਨੰਗੀਆਂ ਤਾਰਾਂ ਅਤੇ ਖਰਾਬ ਸਟ੍ਰੀਟ ਲਾਈਟਾਂ ਸਬੰਧੀ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਅਧਿਕਾਰੀਆਂ ਵੱਲੋਂ ਸਮੇਂ ਸਿਰ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਲਾਕਾ ਵਾਸੀਆਂ ਦਾ ਦੋਸ਼ ਹੈ ਕਿ ਜੇਕਰ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਤਾਂ ਇਸ ਪਰਵਾਸੀ ਮਜ਼ਦੂਰ ਦੀ ਜਾਨ ਬਚਾਈ ਜਾ ਸਕਦੀ ਸੀ। ਫਿਲਹਾਲ ਪੁਲਿਸ ਅਤੇ ਸੰਬੰਧਿਤ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Related