
Skip to content

(ਨਵੀਨ ਪੂਰੀ ):- ਬਾਸ਼ੀਰਪੁਰਾ ‘ਚ ਆਊਟਸੋਰਸ ਮੁਲਾਜ਼ਮਾਂ ਦਾ ਧਰਨਾ, ਮੰਗਾਂ ਨਾ ਮੰਨਣ ‘ਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ Punjab State Power Corporation Limited (PSPCL) ਦਫ਼ਤਰ ਬਾਸ਼ੀਰਪੁਰਾ, ਸੂਰਿਆ ਐਨਕਲੇਵ ਵਿੱਚ ਮੁੜ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਬਿਜਲੀ ਬੋਰਡ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨੇ ਵਿੱਚ ਸ਼ਾਮਲ ਮੁਲਾਜ਼ਮਾਂ ਨੇ ਕਿਹਾ ਕਿ ਬੀਤੇ ਦਿਨ ਸੰਗਠਨ ਨਾਲ ਹੋਈ ਗੱਲਬਾਤ ਤੋਂ ਬਾਅਦ ਵੀ ਮਸਲਿਆਂ ਦਾ ਕੋਈ ਪੱਕਾ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਆਊਟਸੋਰਸ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਅਜੇ ਵੀ ਲਟਕੀ ਹੋਈ ਹੈ।
PSPCL/PSTCL Worker Union ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੁਹਰਾਉਂਦਿਆਂ ਕਿਹਾ ਕਿ ਜਦੋਂ ਤੱਕ ਮੰਗਾਂ ਸਵੀਕਾਰ ਨਹੀਂ ਕੀਤੀਆਂ ਜਾਂਦੀਆਂ ਜਾਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਮੰਤਰੀ ਦਾ ਧਿਆਨ ਵੀ ਆਪਣੀਆਂ ਮੰਗਾਂ ਵੱਲ ਖਿੱਚਿਆ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਣਾ ਚਾਹੀਦਾ ਹੈ।
Related