ਪੰਜਾਬ ਵਿਚ ਸੋਮਵਾਰ 6 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਸੋਮਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ ਤੇ ਕਾਲਜ ਬੰਦ ਰਹਿਣਗੇ।
ਦੱਸ ਦਈਏ ਕਿ੍ ਸਰਕਾਰ ਨੇ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ’ਚ ਸਰਦੀਆਂ ਦੀਆਂ ਛੁੱਟੀਆਂ (Holidays in schools) 7 ਜਨਵਰੀ ਤੱਕ ਵਧਾ ਦਿੱਤੀਆਂ ਹਨ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐੱਕਸ ਉਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।