
Skip to content

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਸਮੇਤ ਤਿੰਨ ਸੂਬਿਆਂ ਲਈ ਨਵੇਂ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ।
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਸੀਨੀਅਰ ਆਗੂ ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਨਵਾਂ ਇੰਚਾਰਜ ਬਣਾਇਆ ਗਿਆ ਹੈ। ਇਸ ਨਿਯੁਕਤੀ ਨੂੰ ਪੰਜਾਬ ਵਿੱਚ ਪਾਰਟੀ ਦੀਆਂ ਆਉਣ ਵਾਲੀਆਂ ਚੋਣੀ ਤਿਆਰੀਆਂ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।
ਇਸੇ ਤਰ੍ਹਾਂ ਵਿਨੋਦ ਤਾਵੜੇ ਨੂੰ ਉੱਤਰ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਗੁਜਰਾਤ ਭਾਜਪਾ ਦਾ ਇੰਚਾਰਜ ਬਣਾਇਆ ਗਿਆ ਹੈ।
ਭਾਜਪਾ ਵੱਲੋਂ ਕੀਤੀਆਂ ਇਨ੍ਹਾਂ ਨਿਯੁਕਤੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

Related