
Skip to content

ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਵੱਲੋਂ ਸਫ਼ਾਈ ਅਭਿਆਨ, ਕੇਵਲ ਸਿੰਘ ਢਿੱਲੋਂ ਤੇ ਬੀ.ਐੱਲ. ਸੰਤੋਸ਼ ਨੇ ਲਿਆ ਹਿੱਸਾ
ਪੰਚਕੂਲਾ (ਅਰਸ਼ਦੀਪ ਸਿੰਘ ਕਾਲੜਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਏ ਜਾ ਰਹੇ ‘ਸੇਵਾ ਸੰਕਲਪ ਅਭਿਆਨ’ ਤਹਿਤ ਗਾਂਧੀ ਜਯੰਤੀ ਮੌਕੇ ਪੰਚਕੂਲਾ ਵਿੱਚ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਸਫ਼ਾਈ ਕੀਤੀ।
ਇਸ ਮੌਕੇ ਭਾਜਪਾ ਦੇ ਕੌਮੀ ਜਥੇਬੰਦਕ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਵੀ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਸਫ਼ਾਈ ਅਭਿਆਨ ਵਿੱਚ ਸ਼ਮੂਲੀਅਤ ਕੀਤੀ।
ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੀ ਦੋ ਰੋਜ਼ਾ ਜਥੇਬੰਦਕ ਮੀਟਿੰਗ ਪੰਚਕੂਲਾ ਦੇ ਇੱਕ ਹੋਟਲ ਵਿੱਚ ਚੱਲ ਰਹੀ ਹੈ। ਇਸੇ ਤਹਿਤ ਅੱਜ ਸਵੇਰੇ ਹੋਟਲ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਫ਼ਾਈ ਅਭਿਆਨ ਚਲਾਇਆ ਗਿਆ। ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸਫ਼ਾਈ ਕਰਦਿਆਂ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ।

Related