Skip to content
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣਾ ਨਤੀਜਾ ਹੋਰ ਬਿਹਤਰ ਬਣਾਉਣ ਦਾ ਸੁਨਹਿਰੀ ਮੌਕਾ ਦਿੱਤਾ ਹੈ। ਬੋਰਡ ਅਨੁਸਾਰ, ਮਾਰਚ 2026 ਦੀਆਂ ਸਾਲਾਨਾ ਪ੍ਰੀਖਿਆਵਾਂ ਪਾਸ ਕਰ ਚੁੱਕੇ ਰੈਗੂਲਰ ਵਿਦਿਆਰਥੀ ਇੱਕ ਵਿਸ਼ੇ ਵਿੱਚ ਆਪਣੀ ਕਾਰਗੁਜ਼ਾਰੀ ਸੁਧਾਰਨ (Improvement) ਲਈ ਜੁਲਾਈ/ਅਗਸਤ 2026 ਵਿੱਚ ਹੋਣ ਵਾਲੀਆਂ ਅਨੁਪੂਰਕ ਪ੍ਰੀਖਿਆਵਾਂ ਵਿੱਚ ਸ਼ਾਮਲ ਹੋ ਸਕਣਗੇ।
ਇਹ ਪ੍ਰੀਖਿਆਵਾਂ ਰੈਗੂਲਰ ਰੀਅਪੀਅਰ, ਕੰਪਾਰਟਮੈਂਟ ਅਤੇ ਵਾਧੂ ਵਿਸ਼ੇ (Additional Subject) ਦੀਆਂ ਅਨੁਪੂਰਕ ਪ੍ਰੀਖਿਆਵਾਂ ਦੇ ਨਾਲ ਕਰਵਾਈਆਂ ਜਾਣਗੀਆਂ। ਇੱਛੁਕ ਵਿਦਿਆਰਥੀ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਆਪਣੇ ਪ੍ਰੀਖਿਆ ਫਾਰਮ ਅਤੇ ਨਿਰਧਾਰਤ ਫੀਸ ਜਮ੍ਹਾ ਕਰਵਾ ਸਕਦੇ ਹਨ।
ਬੋਰਡ ਦੇ ਇਸ ਫ਼ੈਸਲੇ ਨਾਲ ਉਹ ਵਿਦਿਆਰਥੀ ਲਾਭਾਨਵਿਤ ਹੋਣਗੇ ਜੋ ਆਪਣੀ ਮਾਰਕਸ਼ੀਟ ਵਿੱਚ ਅੰਕ ਵਧਾ ਕੇ ਅੱਗੇ ਦੀ ਪੜ੍ਹਾਈ ਜਾਂ ਦਾਖ਼ਲਿਆਂ ਲਈ ਬਿਹਤਰ ਮੌਕੇ ਪ੍ਰਾਪਤ ਕਰਨਾ ਚਾਹੁੰਦੇ ਹਨ !
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਸਪੱਸ਼ਟ ਕੀਤਾ ਹੈ ਕਿ ਜਿਹੜੇ ਵਿਦਿਆਰਥੀ ਇੱਕ ਤੋਂ ਵੱਧ ਵਿਸ਼ਿਆਂ ਵਿੱਚ ਆਪਣੀ ਕਾਰਗੁਜ਼ਾਰੀ ਸੁਧਾਰਨਾ ਚਾਹੁੰਦੇ ਹਨ, ਉਹ ਜੁਲਾਈ/ਅਗਸਤ 2026 ਵਿੱਚ ਹੋਣ ਵਾਲੀ ਸੁਧਾਰ ਪ੍ਰੀਖਿਆ ਦਾ ਲਾਭ ਨਹੀਂ ਲੈ ਸਕਣਗੇ। ਅਜਿਹੇ ਉਮੀਦਵਾਰਾਂ ਨੂੰ ਹੁਣ ਮਾਰਚ 2027 ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਹੀ ਸੁਧਾਰ ਦਾ ਮੌਕਾ ਮਿਲੇਗਾ। ਬੋਰਡ ਵੱਲੋਂ ਪ੍ਰੀਖਿਆ ਫਾਰਮ, ਫੀਸ ਅਤੇ ਸ਼ਡਿਊਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਕਰਵਾਈ ਗਈ ਹੈ।
ਵਿਦਿਆਰਥੀ ਹੋਰ ਜਾਣਕਾਰੀ ਲਈ PSEB ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਵੇਰਵੇ ਚੈੱਕ ਕਰ ਸਕਦੇ ਹਨ।
Related