
Skip to content

ਚੰਡੀਗੜ੍ਹ ਪੁਲਿਸ ਦੀ ਵੱਡੀ ਕਾਮਯਾਬੀ: ਸਕੂਲਾਂ ਅਤੇ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਧਮਕੀ ਦੇਣ ਵਾਲਾ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ ਪੁਲਿਸ ਨੇ ਵੱਖ-ਵੱਖ ਸਕੂਲਾਂ ਅਤੇ ਪੰਜਾਬ ਸਿਵਲ ਸਕੱਤਰੇਤ ਨੂੰ ਈ-ਮੇਲ ਰਾਹੀਂ ਬੰਬ ਧਮਾਕਿਆਂ ਦੀਆਂ ਝੂਠੀਆਂ ਧਮਕੀਆਂ ਦੇਣ ਦੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੌਰਵ ਬਿਸਵਾਸ (30) ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ 28 ਅਤੇ 29 ਜਨਵਰੀ 2026 ਨੂੰ ਚੰਡੀਗੜ੍ਹ ਦੇ ਕਈ ਸਕੂਲਾਂ ਅਤੇ ਪੰਜਾਬ ਸਿਵਲ ਸਕੱਤਰੇਤ ਨੂੰ ਧਮਕੀ ਭਰੀਆਂ ਈ-ਮੇਲਾਂ ਭੇਜੀਆਂ ਗਈਆਂ ਸਨ, ਜਿਸ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕੀਤੀ।
ਡਿਜੀਟਲ ਸਬੂਤਾਂ, ਈ-ਮੇਲ ਟ੍ਰੈਕਿੰਗ ਅਤੇ ਤਕਨੀਕੀ ਜਾਂਚ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮ ਤੱਕ ਪਹੁੰਚ ਕੀਤੀ। ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਪਹਿਲਾਂ ਵੀ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਹੋ ਚੁੱਕਾ ਹੈ। ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ਹਾਸਲ ਕਰਕੇ ਉਸ ਨੂੰ 2 ਜੂਨ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਮੁਤਾਬਕ ਮੁਲਜ਼ਮ ਤਕਨੀਕੀ ਤੌਰ ‘ਤੇ ਮਾਹਰ ਹੈ ਅਤੇ ਆਨਲਾਈਨ ਵੈੱਬ ਡਿਜ਼ਾਈਨਿੰਗ ਅਤੇ ਐਨੀਮੇਸ਼ਨ ਦਾ ਕੰਮ ਕਰਦਾ ਸੀ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਉਹ ਫਰਜ਼ੀ ਜੀ-ਮੇਲ ਅਕਾਊਂਟਾਂ ਦੀ ਖਰੀਦ-ਫਰੋਖ਼ਤ ਨਾਲ ਵੀ ਜੁੜਿਆ ਹੋਇਆ ਸੀ।
ਫਿਲਹਾਲ ਪੁਲਿਸ ਉਸ ਦੇ ਹੋਰ ਰਾਜਾਂ ਅਤੇ ਵਿਦੇਸ਼ੀ ਸੰਪਰਕਾਂ ਦੀ ਜਾਂਚ ਕਰ ਰਹੀ ਹੈ ਅਤੇ ਮਾਮਲੇ ਵਿੱਚ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Related