ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਕਰੀਬ 10:00 ਵਜੇ ਇੱਕ ਐਮਰਜੈੰਸੀ ਕੈਬਨਿਟ ਮੀਟਿੰਗ ਸੱਦੀ ਹੈ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੀ ਹੈ, ਜਿਸ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਦੇ ਅਸਤੀਫੇ ਬਾਰੇ ਮੰਤਰੀ ਮੰਡਲ ਵੱਲੋਂ ਫੈਸਲਾ ਲਿਆ ਜਾਵੇਗਾ ਅਤੇ ਇਸ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਇਸ ਨੂੰ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਜਾਵੇਗਾ।

    ਪੰਜਾਬ ਬਨਵਾਰੀਲਾਲ ਪੁਰੋਹਿਤ, ਵਕੀਲਾਂ ਦੇ ਇੱਕ ਪੈਨਲ ਨੂੰ ਮੰਤਰੀ ਮੰਡਲ ਵੱਲੋਂ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਲਈ ਵੀ ਪ੍ਰਵਾਨਗੀ ਦਿੱਤੀ ਜਾਵੇਗੀ ਅਤੇ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਲਈ ਪੰਜਾਬ ਦੇ ਰਾਜਪਾਲ ਨੂੰ ਸਿਫ਼ਾਰਸ਼ ਭੇਜੀ ਜਾਵੇਗੀ।

    ਦੱਸਿਆ ਜਾ ਰਿਹਾ ਹੈ ਕਿ SYL ਦੇ ਮੁੱਦੇ ‘ਤੇ ਵਿਧਾਨ ਸਭਾ ਦਾ 2 ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਵਿਸ਼ੇਸ਼ ਸੈਸ਼ਨ 9 ਅਤੇ 10 ਅਕਤੂਬਰ ਨੂੰ ਹੋ ਸਕਦਾ ਹੈ।

    ਇਸ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਨੂੰ ਲੈ ਚਰਚਾ ਕੀਤੇ ਜਾਣ ਦੀ ਉਮੀਦ ਹੈ ਅਤੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਨੂੰ ਲੈ ਕੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਬਾਰੇ ਵੀ ਚਰਚਾ ਹੋ ਸਕਦੀ ਹੈ।

    ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਇੱਕ ਟਵੀਟ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ “ਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ.. 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ..ਬਾਕੀ ਵੇਰਵੇ ਜਲਦੀ..”

    ਇਸ ਦੌਰਾਨ ਪੰਜਾਬ ਕੈਬਨਿਟ ਵੱਲੋਂ ਲਏ ਜਾਣ ਵਾਲੇ ਫੈਸਲਿਆਂ ਸਬੰਧੀ ਸੈਕਟਰ-39 ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਦੁਪਹਿਰ 1 ਵਜੇ ਇੱਕ ਪ੍ਰੈਸ ਕਾਨਫਰੰਸ ਰੱਖੀ ਗਈ ਹੈ ਜਿੱਥੇ ਕੈਬਨਿਟ ਮੰਤਰੀ ਹਰਪਾਲ ਚੀਮਾ , ਰਮਨ ਅਰੋੜਾ ਅਤੇ ਚੇਤਨ ਸਿੰਘ ਚੌੜਾ ਮਾਜਰਾ ਮੀਟਿੰਗ ਦੇ ਵੇਰਵੇ ਦੇਣਗੇ।