Skip to content
ਲੋਕ ਸਭਾ ਚੋਣਾਂ ਨੂੰ ਲੈਕੇ ਪੰਜਾਬ ਕਾਂਗਰਸ ਨੇ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ । ਕਾਂਗਰਸ ਨੇ ਪੰਜਾਬ ਦੇ 6 ਉਮੀਦਵਾਰਾਂ ਦਾ ਐਲਾਨ ਕੀਤਾ ਜਿਨ੍ਹਾਂ ਚ ਅੰਮ੍ਰਿਤਸਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨਿਆ ਹੈ ।ਇਸ ਦੇ ਨਾਲ ਹੀ ਕਾਂਗਰਸ ਨੇ ਉੱਤਰ ਪੂਰਬੀ ਦਿੱਲੀ ਤੋਂ ਕਨ੍ਹਈਆ ਕੁਮਾਰ ਨੂੰ ਟਿਕਟ ਦਿੱਤੀ ਹੈ। ਕਨ੍ਹਈਆ ਕੁਮਾਰ ਭਾਜਪਾ ਉਮੀਦਵਾਰ ਮਨੋਜ ਤਿਵਾਰੀ ਨੂੰ ਚੁਣੌਤੀ ਦੇਣਗੇ।
ਕਾਂਗਰਸ ਨੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਲਈ ਆਪਣੇ 16 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।
Related