ਪੰਜਾਬ ਸਰਕਾਰ ਨੇ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ਉਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ ਜਿਨ੍ਹਾਂ ਉੱਤੇ ਪ੍ਰਤੀ ਮਹੀਨਾ 87 ਲੱਖ ਦੀ ਉਗਰਾਹੀ ਹੁੰਦੀ ਸੀ।
हम पंजाबियों का ख़र्च कम करने की कोशिश कर रहे हैं।
👉मलेरकोटला से नाभा के बीच दो और Toll Plaza बंद किए गए।
👉अब तक 19 Toll Plaza बंद किए जा चुके हैं।
👉पंजाबियों का ₹63 लाख/दिन का बचना शुरू हुआ।
– CM @BhagwantMann pic.twitter.com/FnXOo1V1Sc
— AAP (@AamAadmiParty) August 6, 2024
ਪਟਿਆਲਾ-ਨਾਭਾ-ਮਲੇਰਕੋਟਲਾ ਉਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ ‘ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੀਤੀ ਰਾਤ ਬੰਦ ਕਰ ਦਿੱਤੀ ਗਈ ਹੈ। ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ।
ਇਨ੍ਹਾਂ ਦੋ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਸੂਬੇ ਭਰ ਵਿੱਚ ਬੰਦ ਪਏ ਟੋਲ ਪਲਾਜ਼ਿਆਂ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਸ ਨਾਲ ਇਨ੍ਹਾਂ ਮਾਰਗਾਂ ‘ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਰੋਜ਼ਾਨਾ 61.67 ਲੱਖ ਰੁਪਏ ਦੀ ਬਚਤ ਹੁੰਦੀ ਹੈ।ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਟੋਲ ਉਗਰਾਹੀ ਨੂੰ ਰੋਕਣਾ ਪੰਜਾਬ ਦੇ ਲੋਕਾਂ ਲਈ ਆਰਥਿਕ ਰਾਹਤ, ਨਾਗਰਿਕਾਂ ‘ਤੇ ਵਿੱਤੀ ਬੋਝ ਨੂੰ ਘੱਟ ਕਰਨ ਅਤੇ ਇਨ੍ਹਾਂ ਸੜਕਾਂ ‘ਤੇ ਨਿਰਵਿਘਨ ਅਤੇ ਆਸਾਨ ਆਵਾਜਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਮਾਰਗਾਂ ਦੇ ਕੁੱਲ 590 ਕਿਲੋਮੀਟਰ ਤੋਂ ਟੋਲ ਨੂੰ ਸਮਾਪਤ ਕਰ ਦਿੱਤਾ ਹੈ।ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਟੋਲ ਉਗਰਾਹੀ ਨੂੰ ਰੋਕਣਾ ਪੰਜਾਬ ਦੇ ਲੋਕਾਂ ਲਈ ਆਰਥਿਕ ਰਾਹਤ, ਨਾਗਰਿਕਾਂ ‘ਤੇ ਵਿੱਤੀ ਬੋਝ ਨੂੰ ਘੱਟ ਕਰਨ ਅਤੇ ਇਨ੍ਹਾਂ ਸੜਕਾਂ ‘ਤੇ ਨਿਰਵਿਘਨ ਅਤੇ ਆਸਾਨ ਆਵਾਜਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਮਾਰਗਾਂ ਦੇ ਕੁੱਲ 590 ਕਿਲੋਮੀਟਰ ਤੋਂ ਟੋਲ ਨੂੰ ਸਮਾਪਤ ਕਰ ਦਿੱਤਾ ਹੈ।