ਜਲੰਧਰ, 19 ਫਰਵਰੀ- (ਵਿੱਕੀ ਸੂਰੀ ) ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ, ਜਿਸ ਤਹਿਤ ਨਵੀਂ ਖੇਡ ਨੀਤੀ ਰਾਹੀਂ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

    ਸਾਂਸਦ ਸੁਸ਼ੀਲ ਰਿੰਕੂ ਨਕੋਦਰ ਦੇ ਪਿੰਡ ਸਰੀਂਹ ਵਿੱਚ ਕਰਵਾਏ 26ਵੇਂ ਜਤਿੰਦਰ ਸਿੰਘ ਯਾਦਗਾਰੀ ਹਾਕੀ ਤੇ ਕਬੱਡੀ ਟੂਰਨਾਮੈਂਟ ਦੇ ਫਾਈਨਲ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰ ਰਹੇ ਸਨ। ਜਿੱਥੇ ਉਨ੍ਹਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਹੀ ਇੱਕ ਅਜਿਹਾ ਖੇਤਰ ਹੈ ਜਿਸ ਨਾਲ ਜੁੜ ਕੇ ਨੌਜਵਾਨ ਨਾ ਸਿਰਫ਼ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿ ਸਕਦੇ ਹਨ ਸਗੋਂ ਆਪਣੀ ਜ਼ਿੰਦਗੀ ਨੂੰ ਨਵੀਂ ਬੁਲੰਦੀ ‘ਤੇ ਵੀ ਲਿਜਾ ਸਕਦੇ ਹਨ। ਛਿੰਝ ਮੇਲਾ ਅਤੇ ਕਬੱਡੀ ਟੂਰਨਾਮੈਂਟ ਪੰਜਾਬ ਦਾ ਮਾਣ ਹਨ ਅਤੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਹਰ ਪਿੰਡ ਵਿੱਚ ਅਜਿਹੇ ਟੂਰਨਾਮੈਂਟ ਕਰਵਾਏ ਜਾਂਦੇ ਹਨ।

    ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਬੱਡੀ ਕੱਪ ਦਾ ਆਯੋਜਨ ਕਰਨ ਵਾਲੇ ਸਪੋਰਟਸ ਕਲੱਬ ਸਰੀਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਐਨ.ਆਰ.ਆਈ ਭਰਾਵਾਂ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਜਿਹੇ ਸਮਾਗਮ ਲਗਾਤਾਰ ਕਰਵਾਏ ਜਾਂਦੇ ਹਨ ਅਤੇ ਉਨ੍ਹਾਂ ਇਸ ਕਾਰਜ ਵਿੱਚ ਸੰਸਥਾ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। .

    ਇਸ ਦੌਰਾਨ ਉਨ੍ਹਾਂ ਕਬੱਡੀ ਕੱਪ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਮੈਚ ਦੌਰਾਨ ਖਿਡਾਰੀਆਂ ਵੱਲੋਂ ਦਿਖਾਈ ਗਈ ਖੇਡ ਭਾਵਨਾ ਦੀ ਸ਼ਲਾਘਾ ਕੀਤੀ। ਇਸ ਮੌਕੇ ਉਲੰਪੀਅਨ ਰਜਿੰਦਰ ਸਿੰਘ, ਸਰਪੰਚ ਗੁਰਮੁੱਖ ਸਿੰਘ, ਸੁਰਿੰਦਰ ਭੱਪਾ, ਬਲਦੇਵ ਸਿੰਘ, ਹਰਜਿੰਦਰ ਲਾਡੀ, ਕੈਮ ਗਿੱਲ ਯੂ.ਐਸ.ਏ.