
Skip to content
ਪੰਜਾਬ ਸਰਕਾਰ ਨੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਅੱਜ ਤੋਂ ਲਾਗੂ ਹੋਣਗੇ ਅਤੇ 28 ਫ਼ਰਵਰੀ 2026 ਤੱਕ ਲਾਗੂ ਰਹਿਣਗੇ।ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ ਹੈ।Related