ਪੰਜਾਬ ਸਰਕਾਰ ਨੇ ਕੈਬਨਿਟ ਦੀ ਬੈਠਕ ਵਿਚ ਸਾਲ 2023-24 ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਅਧੀਨ ਸਾਲ 2023-24 ਦੌਰਾਨ 1004 ਕਰੋੜ ਰੁਪਏ ਦੇ ਵਾਧੇ ਦੇ ਨਾਲ 9754 ਕਰੋੜ ਰੁਪਏ ਜੁਟਾਉਣ ਦਾ ਟੀਚਾ ਹੈ। ਬੀਅਰ ਬਾਰ, ਹਾਰਡ ਬਾਰ, ਕਲੱਬਾਂ ਵੱਲੋਂ ਵੇਚੀ ਜਾਣ ਵਾਲੀ ਸ਼ਰਾਬ ‘ਤੇ ਲੱਗਣ ਵਾਲੇ ਵੈਟ ਦਾ ਸਰਚਾਰਜ 3 ਫੀਸਦੀ ਘੱਟ ਕਰ ਦਿੱਤਾ ਗਿਆ ਹੈ।

    ਨਵੀਂ ਆਬਕਾਰੀ ਨੀਤੀ ਤਹਿਤ ਬੀਅਰ ਬਾਰ ਹਾਰਡ ਬਾਰ ਵੱਲੋਂ ਵੇਚੀ ਜਾਣ ਵਾਲੀ ਸ਼ਰਾਬ ‘ਤੇ ਵੈਟ ਦੇ ਨਾਲ ਲੱਗਣ ਵਾਲੇ ਸਰਚਾਰਜ ਨੂੰ 13 ਫੀਸਦੀ ਤੋਂ ਘਟਾ ਕੇ 3 ਫੀਸਦੀ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਗਰੁੱਪ ਦਾ ਬਦਲਾਅ ਇਕ ਆਬਕਾਰੀ ਸਾਲ ਵਿਚ 10 ਲੱਖ ਰੁਪਏ ਤੇ ਸ਼ਰਤਾਂ ਪੂਰੀਆਂ ਕਰਨ ‘ਤੇ ਸਿਰਫ ਇਕ ਵਾਰ ਕਰਨ ਦੀ ਇਜਾਜ਼ਤ ਹੋਵੇਗੀ। ਮੌਜੂਦਾ ਰਿਟੇਲ ਲਾਇਸੈਂਸਾਂ ਦੇ ਨਵੀਨੀਕਰਨ ਲਈ ਪਰਚੂਨ ਵਿਕਰੀ ਲਾਇਸੈਂਸ L-2/L-A ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

    L50 ਪਰਮਿਟ ਦੀ ਸਾਲਾਨਾ ਫੀਸ 2500 ਤੋਂ ਘਟਾ ਕੇ 200 ਰੁਪਏ ਤੇ ਲਾਈਫਟਾਈਮ ਲਈ L50 ਪਰਮਿਟ ਦੀ ਫੀਸ 20000 ਤੋਂ ਘਟਾ ਕੇ 10,000 ਰੁਪਏ ਕਰ ਦਿੱਤੀ ਗਈ ਹੈ। ਜੀਵਨ ਭਰ ਲਈ L50 ਪਰਮਿਟ ਜਾਰੀ ਕਰਨ ਲਈ ਜਾਰੀ ਸ਼ਰਤ, ਤਿੰਨ ਸਾਲਾਂ ਤੱਕ ਸਾਲਾਨਾ L50 ਲਾਇਸੈਂਸ ਜਾਰੀ ਹੋਣਾ ਚਾਹੀਦਾ, ਨੂੰ ਵੀ ਖਤਮ ਕਰ ਦਿੱਤਾ ਗਿਆ ਹੈ।