Skip to content
ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਦੇ ਅਫਸਰਾਂ ਨੂੰ ਸਖਤ ਫਰਮਾਨ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮ ਮੁਤਾਬਕ ਹੁਣ ਸਰਕਾਰੀ ਅਫਸਰ ਦਫਤਰੀ ਸਮੇਂ ਦੇ ਬਾਅਦ ਤੇ ਛੁੱਟੀ ਵਾਲੇ ਦਿਨ ਵੀ ਮੋਬਾਈਲ ਫੋਨ ਬੰਦ ਨਹੀਂ ਕਰ ਸਕਣਗੇ। ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਫੋਨ ਰਾਹੀਂ ਅਧਿਕਾਰੀ ਤੇ ਕਰਮਚਾਰੀ ਉਪਲਬਧ ਰਹਿਣ।
ਵਿਸ਼ੇਸ਼ ਸਕੱਤਰ ਪ੍ਰਸੋਨਲ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰ ਅਤੇ ਸਕੱਤਰ ਪੰਜਾਬ ਨੂੰ ਜਾਰੀ ਕੀਤੇ ਸਖ਼ਤ ਹੁਕਮਾਂ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫ਼ਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਰਾਹੀਂ ਉਪਲੱਬਧ ਰਹਿਣ। ਇਹ ਵੀ ਹਦਾਇਤਾ ਦਿੱਤੀ ਗਈ ਹੈ ਕਿ ਪ੍ਰਸਾਸ਼ਨ ਨਾਲ ਸਬੰਧਤ ਕਈ ਕੰਮ ਤੁਰੰਤ ਕੀਤੇ ਜਾਣੇ ਹੁੰਦੇ ਹਨ, ਜਿਸ ਕਾਰਨ ਇਨ੍ਹਾਂ ਕੰਮਾਂ ਨਾਲ ਸਬੰਧਤ ਅਫ਼ਸਰਾਂ ਦੀ ਉਪਲਬਧਤਾ ਜ਼ਰੂਰੀ ਹੋ ਜਾਂਦੀ ਹੈ। ਕਈ ਵਾਰ ਅਜਿਹਾ ਹੁੰਦਾ ਹੈ ਕਿ ਕੁਝ ਅਫਸਰ ਦਫਤਰੀ ਸਮੇਂ ਬਾਅਦ ਮੋਬਾਈਲ ਉੱਤੇ ਉਪਲੱਬਧ ਨਹੀਂ ਹੁੰਦੇ, ਕਿਉਂਕਿ ਜਾਂ ਤਾਂ ਉਨ੍ਹਾਂ ਦਾ ਮੋਬਾਈਲ ਬੰਦ ਹੁੰਦਾ ਹੈ ਜਾਂ ਨੈੱਟਵਰਕ ਕਵਰੇਜ ਖੇਤਰ ਤੋਂ ਬਾਹਰ ਹੁੰਦਾ ਹੈ ਜਾਂ ਫੋਨ ਫਲਾਈਟ ਮੋਡ ‘ਤੇ ਲਗਾਇਆ ਜਾਂਦਾ ਹੈ, ਜਿਸ ਨਾਲ ਆਮ ਜਨਤਾ ਨੂੰ ਸੇਵਾਵਾਂ ਅਤੇ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਦਿੱਕਤ ਆਉਂਦੀ ਹੈ।
ਇਸ ਲਈ ਪੰਜਾਬ ਸਰਕਾਰ ਵੱਲੋਂ ਹਦਾਇਤ ਦਿੱਤੀ ਗਈ ਹੈ ਕਿ ਆਪ ਦੇ ਵਿਭਾਗ ਦੇ ਸਾਰੇ ਅਧਿਕਾਰੀਆਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ, ਜ਼ਰੂਰੀ ਦਫ਼ਤਰੀ ਪ੍ਰਸਾਸ਼ਨਿਕ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।
Post Views: 2,062
Related