ਪੰਜਾਬ ਸਰਕਾਰ ਜਲਦੀ ਹੀ ਸ਼ੂਗਰ ਮਿੱਲਾਂ ਸ਼ੁਰੂ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਗੰਨੇ ਦੀ ਵਾਢੀ ਸ਼ੁਰੂ ਹੋਣ ਦੇ ਬਾਵਜੂਦ ਮਿੱਲਾਂ ਦੀ ਪਿੜਾਈ ਦਾ ਕੰਮ ਅਜੇ ਤੱਕ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਦੇ ਰੋਸ਼ ਨੂੰ ਸ਼ਾਂਤ ਕਰਨ ਲਈ ਇਹ ਭਰੋਸਾ ਦਿੱਤਾ। ਮੀਟਿੰਗ ਕਰਨ ਲਈ ਅੱਜ ਚੰਡੀਗੜ੍ਹ ਆਏ ਸਨ।
ਇਸ ਮੀਟਿੰਗ ਵਿੱਚ ਕਿਸਾਨਾਂ ਨੇ ਗੰਨੇ ਨਾਲ ਸਬੰਧਤ ਆਪਣੀਆਂ ਦੋਵੇਂ ਮੰਗਾਂ ਰੱਖੀਆਂ ਅਤੇ ਕਿਹਾ ਕਿ ਗੰਨੇ ਦਾ ਘੱਟੋ-ਘੱਟ ਸਮਰਥਨ ਮੁੱਲ ਤੁਰੰਤ ਤੈਅ ਕੀਤਾ ਜਾਵੇ ਅਤੇ ਮਿੱਲਾਂ ਚਾਲੂ ਕੀਤੀਆਂ ਜਾਣ। ਜਿਸ ‘ਤੇ ਵਿੱਤ ਮੰਤਰੀ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਦੋ-ਤਿੰਨ ਦਿਨਾਂ ਦੇ ਅੰਦਰ-ਅੰਦਰ ਮਿੱਲਾਂ ਚਾਲੂ ਕਰ ਦਿੱਤੀਆਂ ਜਾਣਗੀਆਂ, ਪਰ ਗੰਨੇ ਦੇ ਭਾਅ ਸਬੰਧੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਣੀ ਹੈ, ਇਸ ‘ਤੇ ਵਿਚਾਰ ਕੀਤਾ ਜਾਵੇਗਾ |