ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਦੌਰਾਨ ਮਾਤਮੀ ਬਿਗਲ ਦਾ ਐਲਾਨ ਕੀਤਾ ਹੈ। 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਮਾਤਮੀ ਬਿਗਲ ਵਜਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਤ ਨੂੰ ਅਪੀਲ ਜਿੱਥੇ ਵੀ ਹੋਵੋਗੇ ਖੜ੍ਹੇ ਹੋਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ।

ਮੁੱਖ ਮੰਤਰੀ ਭਗਵੰਤ ਮਾਨ ਨੇ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਕੀਤੀ ਸੀ।