ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ, ਭਗਵੰਤ ਮਾਨ 15 ਅਗਸਤ ਨੂੰ ਭਾਰਤ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਨੂੰ ਮਨਾਉਣ ਲਈ 14 ਅਗਸਤ ਨੂੰ ਲੋਕਾਂ ਲਈ 76 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ।ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤਕ 35 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਤੋਂ ਲਾਭ ਉਠਾ ਚੁੱਕੇ ਹਨ।

    ਸਿਹਤ ਮੰਤਰੀ ਡਾ: ਬਲਬੀਰ ਸਿੰਘ ਅੱਜ ਪ੍ਰੈੱਸ ਕਾਨਫਰੰਸ ਕਰਨਗੇ ਅਤੇ 14 ਅਗਸਤ ਨੂੰ ਹੋਣ ਵਾਲੇ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕਰਨਗੇ।ਪਿਛਲੇ ਸਾਲ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ।