ਚੰਡੀਗੜ੍ਹ: ਪੰਜਾਬ ਸਰਕਾਰ ਕੋਰੋਨਾ ਦੇ ਨਵੇਂ ਵੇਰਿਐਂਟ ਨੂੰ ਲੈਕੇ ਅਲਰਟ ਹੋ ਗਈ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨ ਸਿਹਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ ਹੈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਕੋਰੋਨਾ ਨਾਲ ਲੜਨ ਲਈ ਕੋਵਿਡ ਕੰਟਰੋਲ ਰੂਮ ਸਥਾਪਤ ਕਰੇਗੀ। ਇਸ ਤੋਂ ਇਲਾਵਾ ਸੀਐਮ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਮੇਂ-ਸਮੇਂ ‘ਤੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ।ਲੋਕਾਂ ਨੂੰ ਜਨਤਕ ਥਾਵਾਂ ‘ਤੇ ਵੀ ਮਾਸਕ ਪਹਿਨਣੇ ਚਾਹੀਦੇ ਹਨ ਅਤੇ ਹਰ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਪ੍ਰਤੀ ਲਾਪਰਵਾਹੀ ਬਿਲਕੁਲ ਵੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਦਾ ਨਵਾਂ ਵੇਰਿਐਂਟ ਸਾਹਮਣੇ ਆਉਣ ਤੋਂ ਬਾਅਦ ਭਾਰਤ ਸਰਕਾਰ ਦੇ ਨਾਲ-ਨਾਲ ਵੱਖ-ਵੱਖ ਰਾਜ ਸਰਕਾਰਾਂ ਵੀ ਅਲਰਟ ਹੋ ਗਈਆਂ ਹਨ।