ਅੰਮ੍ਰਿਤਸਰ ਦੇ ਮਜੀਠਾ ਵਿੱਚ ਦਿਨ ਚੜ੍ਹਦੇ ਹੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਸਵੇਰੇ ਡਿਊਟੀ ’ਤੇ ਜਾ ਰਹੇ ਇੱਕ ਏਐਸਆਈ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਪੁਲਿਸ ਕਰਮੀ ਦੀ ਪਛਾਣ ਜੋਗਾ ਸਿੰਘ ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਬਾਰੇ ਕੋਈ ਸੁਝਾਅ ਮਿਲ ਸਕੇ।

ਪੁਲਿਸ ਵੱਲੋਂ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।