ਚੰਡੀਗੜ੍ਹ(ਪ੍ਰਦੀਪ ਕੰਗ): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਸ ਸੁਰੱਖਿਅਤ ਪੰਜਾਬ ਲਈ ਵਚਨਬੱਧ ਹੈ। ਇਸੇ ਤਹਿਤ ਪੰਜਾਬ ਪੁਲਿਸ ਨੇ ਬੀ.ਐਸ.ਐਫ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਫਿਰੋਜ਼ਪੁਰ ਤੋਂ 5 ਏ.ਕੇ.-47 ਰਾਈਫਲਾਂ, 5 ਪਿਸਤੌਲਾਂ ਅਤੇ 9 ਮੈਗਜ਼ੀਨ ਬਰਾਮਦ ਕਰਕੇ 13 ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।