
Skip to content

ਚੰਡੀਗੜ੍ਹ : ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ 24,25 ਅਤੇ 26 ਜੂਨ ਨੂੰ ਕੀਤੀ ਜਾਣ ਵਾਲੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਸਮੂਹ ਡਿਪੂ ਕਮੇਟੀਆਂ ਨੂੰ ਅਪੀਲ ਹੈ ਕਿ ਜਥੇਬੰਦੀ ਵੱਲੋਂ ਮੰਗਾਂ ਸਬੰਧੀ 24, 25 ਅਤੇ 26 ਜੂਨ 2026 ਨੂੰ ਜੋੜ ਹੜਤਾਲ ਦੀ ਕਾਲ ਦਿੱਤੀ ਗਈ ਸੀ ਉਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਭਲਕੇ 24 ਜੂਨ ਨੂੰ ਵਿੱਤ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੈਅ ਹੋਈ ਹੈ । ਜਿਸ ਨੂੰ ਮੁੱਖ ਰੱਖਦਿਆਂ 24 ਜੂਨ ਨੂੰ ਕੀਤੀ ਜਾਣ ਵਾਲੀ ਹੜਤਾਲ ਨੂੰ ਪੋਸਟਪੋਨ ਕੀਤਾ ਜਾਦਾ ਹੈ ਅਤੇ ਨਿਰਵਿਘਨ ਬੱਸ ਸਰਵਿਸ ਚਲਾਈ ਜਾਵੇਗੀ। 24 ਜੂਨ ਨੂੰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਬਾਅਦ ਵਰਕਰਾਂ ਨਾਲ ਮੀਟਿੰਗ ਕਰਕੇ ਅਗਲਾ ਫੈਸਲਾ ਕੀਤਾ ਜਾਵੇਗਾ।

Related