ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ)  :- ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਮੁੜ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 1 ਜੁਲਾਈ 2026 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਹੀਟਵੇਵ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ 25 ਮਈ ਤੋਂ 30 ਜੂਨ 2026 ਤੱਕ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਅਸਥਾਈ ਤਬਦੀਲੀ ਕੀਤੀ ਸੀ। ਇਸ ਦੌਰਾਨ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰੱਖਿਆ ਗਿਆ ਸੀ, ਤਾਂ ਜੋ ਕਰਮਚਾਰੀਆਂ ਨੂੰ ਤਿੱਖੀ ਧੁੱਪ ਅਤੇ ਗਰਮੀ ਤੋਂ ਰਾਹਤ ਮਿਲ ਸਕੇ।

ਹੁਣ ਇਹ ਅਸਥਾਈ ਵਿਵਸਥਾ 30 ਜੂਨ ਨੂੰ ਸਮਾਪਤ ਹੋ ਰਹੀ ਹੈ ਅਤੇ 1 ਜੁਲਾਈ ਤੋਂ ਸਾਰੇ ਸਰਕਾਰੀ ਦਫ਼ਤਰ ਮੁੜ ਆਮ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ।