
Skip to content

ਪੰਜਾਬ ਦੇ ਸਕੂਲੀ ਬੱਚਿਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ 26 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ, ਚੋਣਾਂ ਦੌਰਾਨ ਲੋਕਾਂ ਨੂੰ ਵੋਟ ਪਾਉਣ ਲਈ ਸੁਵਿਧਾ ਦੇਣ ਵਾਸਤੇ ਸੂਬੇ ਭਰ ਵਿੱਚ ਸਰਕਾਰੀ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਵਿੱਚ ਸਰਕਾਰੀ ਛੁੱਟੀ ਰਹੇਗੀ।
26 ਮਈ ਨੂੰ ਪੰਜਾਬ ਭਰ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 26 ਮਈ, ਮੰਗਲਵਾਰ ਨੂੰ ਪੂਰੇ ਸੂਬੇ ਵਿੱਚ ਜਨਰਲ ਹਾਲੀਡੇ ਦਾ ਐਲਾਨ ਕੀਤਾ ਹੈ। ਇਹ ਛੁੱਟੀ ਪੰਜਾਬ ਅਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਅਤੇ ਸਕੂਲ-ਕਾਲਜ ਸਮੇਤ ਸ਼ੈੱਖਿਕ ਸੰਸਥਾਵਾਂ ‘ਤੇ ਲਾਗੂ ਹੋਵੇਗੀ।
Related