Skip to content
ਪੰਜਾਬ ਦੇ ਸਕੂਲਾਂ ਦਾ ਸਮਾਂ ਮੁੜ ਬਦਲਿਆ, 2 ਨਵੰਬਰ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ
ਮੁਹਾਲੀ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਸਰਕਾਰ ਵੱਲੋਂ ਬਦਲਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਦੇ ਸਮੇਂ ਵਿੱਚ ਮੁੜ ਤਬਦੀਲੀ ਕੀਤੀ ਗਈ ਹੈ। ਨਵੇਂ ਸਮਾਂ-ਸਾਰਣੀ ਅਨੁਸਾਰ 2 ਨਵੰਬਰ ਤੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਰਦੀਆਂ ਦਾ ਸਮਾਂ ਲਾਗੂ ਹੋਵੇਗਾ। ਇਸ ਸਬੰਧੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।
ਨਵੇਂ ਸ਼ਡਿਊਲ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਛੁੱਟੀ ਹੋਵੇਗੀ। ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3:20 ਵਜੇ ਬੰਦ ਹੋਣਗੇ। 1 ਨਵੰਬਰ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਨਵਾਂ ਸਮਾਂ 2 ਨਵੰਬਰ ਤੋਂ ਲਾਗੂ ਹੋਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮੌਸਮ ਦੇ ਬਦਲਾਅ ਅਨੁਸਾਰ ਸਾਲ ਦੌਰਾਨ ਸਕੂਲਾਂ ਦੇ ਸਮੇਂ ਵਿੱਚ ਤਿੰਨ ਵਾਰ ਤਬਦੀਲੀ ਕੀਤੀ ਜਾਂਦੀ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਦੇ ਹਨ, ਜਦਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਅਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਹੁੰਦਾ ਹੈ।
ਹੁਣ ਨਵੰਬਰ ਤੋਂ ਮਾਰਚ ਤੱਕ ਸਰਦੀਆਂ ਵਾਲੀ ਸਮਾਂ-ਸਾਰਣੀ ਲਾਗੂ ਰਹੇਗੀ। ਇਸ ਤੋਂ ਬਾਅਦ 1 ਅਪ੍ਰੈਲ ਤੋਂ ਸਕੂਲਾਂ ਦੇ ਸਮੇਂ ਵਿੱਚ ਮੁੜ ਤਬਦੀਲੀ ਕੀਤੀ ਜਾਵੇਗੀ।
Related