ਪੰਜਾਬ, ਹਰਿਆਣਾ ਅਤੇ ਆਸਪਾਸ ਦੇ ਖੇਤਰਾਂ ਵਿੱਚ ਬਣੇ ਚੱਕਰਵਾਤੀ ਸਰਕੂਲੇਸ਼ਨ ਤੇ 18 ਜੂਨ ਤੋਂ ਸਰਗਰਮ ਹੋ ਰਹੇ ਨਵੇਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲਣ ਜਾ ਰਿਹਾ ਹੈ।
ਮੌਸਮ ਵਿਭਾਗ ਨੇ 19 ਜੂਨ ਤੋਂ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੂਬੇ ਦੇ ਬਹੁਤੇ ਹਿੱਸਿਆਂ ਵਿਚ ਗਰਜ-ਚਮਕ ਸਹਿਤ ਮੀਂਹ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਇਸ ਪ੍ਰੀ-ਮਾਨਸੂਨ ਗਤੀਵਿਧੀ ਕਾਰਨ ਤਾਪਮਾਨ ਵਿਚ ਚਾਰ ਡਿਗਰੀ ਸੈਲਸੀਅਸ ਤੱਕ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਇਹ ਪ੍ਰੀ-ਮਾਨਸੂਨ ਮੀਂਹ ਹੈ ਅਤੇ ਮਾਨਸੂਨ ਦੇ ਆਗਮਨ ਨੂੰ ਲੈ ਕੇ ਅਜੇ ਸਪੱਸ਼ਟ ਤੌਰ ‘ਤੇ ਕੁਝ ਨਹੀਂ ਕਿਹਾ ਜਾ ਸਕਦਾ।