ਜਲੰਧਰ- ਪ੍ਰਸਿੱਧ ਗਾਇਕ ਤਰਸੇਮ ਜੱਸੜ ਦਾ ਅੱਜ ਆਪਣਾ 34ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦੇ ਜਨਮਦਿਨ ‘ਤੇ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ ਦੱਸਣ ਜਾ ਰਹੇ ਹਾਂ । ਤਰਸੇਮ ਜੱਸੜ ਜਿਨ੍ਹਾਂ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਦਿਲ ਜਿੱਤਿਆ। ਗਾਇਕੀ ਦੇ ਨਾਲ-ਨਾਲ ਉਨ੍ਹਾਂ ਨੇ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦਿਖਾ ਕੇ ਆਪਣੀ ਖ਼ਾਸ ਪਛਾਣ ਬਣਾਈ ਹੈ ਪਰ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਅਜਿਹੇ ਗੀਤਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਯਾਦ ਕਰਕੇ ਉਹ ਅਕਸਰ ਰੋ ਪੈਂਦੇ ਹਨ ।

ਜੀ ਹਾਂ ਉਨ੍ਹਾਂ ਨੇ ਇੱਕ ਇੰਟਰਵਿਊ ਦੌਰਾਨ ਦੱਸਿਆ ਕਿ ‘ਰੱਬ ਦਾ ਰੇਡੀਓ’ ਫ਼ਿਲਮ ਲਈ ਜੋ ਗੀਤ ਲਿਖੇ ਉਹ ਉਨ੍ਹਾਂ ਦੇ ਦਿਲ ਦੇ ਬਹੁਤ ਕਰੀਬ ਹਨ ਅਤੇ ਇਸ ਤੋਂ ਇਲਾਵਾ ਹੋਰ ਵੀ ਕਈ ਗੀਤ ਹਨ, ਜਿਨ੍ਹਾਂ ਨੂੰ ਲੈ ਕੇ ਉਹ ਅਕਸਰ ਭਾਵੁਕ ਹੋ ਜਾਂਦੇ ਹਨ ।

    ਤਰਸੇਮ ਜੱਸੜ ਬੇਹੱਦ ਸਫ਼ਾਈ ਪਸੰਦ ਹਨ ਅਤੇ ਆਪਣੇ ਵਿਹਲੇ ਸਮੇਂ ‘ਚ ਉਹ ਆਪਣੀ ਗੱਡੀ ਨੂੰ ਸਾਫ ਕਰਦੇ ਹਨ ਅਤੇ ਇਸ ਤੋਂ ਇਲਾਵਾ ਬਾਗਵਾਨੀ ਦੇ ਵੀ ਬੇਹੱਦ ਸ਼ੁਕੀਨ ਹਨ ।